DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰੂ ਘਰ ਤਾਂ ਜ਼ਰੂਰਤਮੰਦਾਂ ਦੀ ਸ਼ਰਨ ਲਈ: Bhagwant Mann

ਦਿੱਲੀ ਪੁਲੀਸ ਉੱਤੇ ਗੁਰੂ ਘਰ ਦੀ ਮਰਿਆਦਾ ਰੋਲਣ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਨਿੱਚਰਵਾਰ ਨੂੰ ਪੁਲੀਸ ਦਾਖਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਗੁਰੂ ਘਰ ਤਾਂ ਜ਼ਰੂਰਤਮੰਦਾਂ ਨੂੰ ਸ਼ਰਨ ਦੇਣ ਲਈ ਆਪਣੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖਦੇ ਹਨ, ਜੇ ਪ੍ਰਦਰਸ਼ਨਕਾਰੀ ਨੌਜਵਾਨ ਉੱਥੇ ਦਾਖਲ ਹੋ ਗਏ ਸਨ ਤਾਂ ਗੁਰੂ ਘਰ ਦਾ ਸਿਧਾਂਤ ਹੈ ਕਿ ਸੇਵਾਦਾਰ ਉਨ੍ਹਾਂ ਨੂੰ ਸ਼ਰਨ ਦੇਣ। ਉਨ੍ਹਾਂ ਕਿਹਾ ਕਿ ਤਾਲਿਬਾਨੀ ਰਵੱਈਏ ਵਾਲੀ ਭਾਜਪਾ ਦੀ ਦਿੱਲੀ ਪੁਲੀਸ ਨੰਗੇ ਸਿਰ ਤੇ ਪੈਰਾਂ ’ਚ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋਈ। ਉਨ੍ਹਾਂ ਵੱਲੋਂ ਗੁਰੂ ਘਰ ਦੀ ਮਰਿਆਦਾ ਨੂੰ ਰੋਲਿਆ ਗਿਆ। ਸਿੱਖ ਕੌਮ ਇਸ ਸ਼ਰਮਨਾਕ ਹਰਕਤ ਲਈ ਭਾਜਪਾ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।

Advertisement

Advertisement

Advertisement
×