DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਹਾਲੀ ’ਚ ਗੁਟਕਾ ਸਾਹਿਬ ਦੀ ਬੇਅਦਬੀ

ਇੱਥੇ ਸੋਹਾਣਾ ਨੇੜੇ ਏਅਰਪੋਰਟ ਰੋਡ ’ਤੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਲੰਘੀ ਰਾਤ ਲਗਪਗ ਗਿਆਰਾਂ ਵਜੇ ਸੜਕ ’ਤੇ ਗੁਟਕਾ ਸਾਹਿਬ ਦੇ ਅੰਗ ਫਾੜੇ ਹੋਏ ਮਿਲੇ। ਬੇਅਦਬੀ ਬਾਰੇ ਪਤਾ ਲੱਗਣ ’ਤੇ ਵੱਡੀ ਗਿਣਤੀ ਲੋਕ ਇਕੱਤਰ ਹੋ ਗਏ, ਜਿਨ੍ਹਾਂ ਸੜਕ...

  • fb
  • twitter
  • whatsapp
  • whatsapp
Advertisement

ਇੱਥੇ ਸੋਹਾਣਾ ਨੇੜੇ ਏਅਰਪੋਰਟ ਰੋਡ ’ਤੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਲੰਘੀ ਰਾਤ ਲਗਪਗ ਗਿਆਰਾਂ ਵਜੇ ਸੜਕ ’ਤੇ ਗੁਟਕਾ ਸਾਹਿਬ ਦੇ ਅੰਗ ਫਾੜੇ ਹੋਏ ਮਿਲੇ। ਬੇਅਦਬੀ ਬਾਰੇ ਪਤਾ ਲੱਗਣ ’ਤੇ ਵੱਡੀ ਗਿਣਤੀ ਲੋਕ ਇਕੱਤਰ ਹੋ ਗਏ, ਜਿਨ੍ਹਾਂ ਸੜਕ ਦੇ ਦੋਵੇਂ ਪਾਸੇ ਆਵਾਜਾਈ ਰੋਕ ਕੇ ਗੁਟਕਾ ਸਾਹਿਬ ਦੇ ਲਗਪਗ ਇੱਕ ਕਿਲੋਮੀਟਰ ਵਿੱਚ ਖ਼ਿਲਾਰੇ ਹੋਏ ਅੰਗਾਂ ਨੂੰ ਇਕੱਠਾ ਕੀਤਾ। ਦੂਜੇ ਪਾਸੇ ਘਟਨਾ ਸਥਾਨ ’ਤੇ ਪਹੁੰਚੇ ਡੀ ਐੱਸ ਪੀ ਹਰਸਿਮਰਨ ਸਿੰਘ ਬੱਲ ਨੇ ਲੋਕਾਂ ਨੂੰ ਬੇਅਦਬੀ ਕਰਨ ਵਾਲੇ ਖ਼ਿਲਾਫ਼ ਕੇਸ ਦਰਜ ਕਰ ਕੇ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਪੁਲੀਸ ਦੇ ਭਰੋਸੇ ਮਗਰੋਂ ਲੋਕਾਂ ਨੇ ਆਵਾਜਾਈ ਬਹਾਲ ਕਰ ਦਿੱਤੀ। ਰਾਤ ਸਮੇਂ ਗੁਰਜੀਤ ਸਿੰਘ ਮਟੌਰ ਤੇ ਹੋਰਨਾਂ ਨੇ ਪੁਲੀਸ ਤੋਂ ਮੰਗ ਕੀਤੀ ਕਿ ਬੇਅਦਬੀ ਕਰਨ ਵਾਲੇ ਦੀ ਪਛਾਣ ਕਰ ਕੇ ਕਾਰਵਾਈ ਕੀਤੀ ਜਾਵੇ। ਡੀ ਐੱਸ ਪੀ ਦੱਸਿਆ ਕਿ ਨਵੇਂ ਕਾਨੂੰਨ ਅਧੀਨ ਪਰਚਾ ਸੋਹਾਣਾ ਥਾਣੇ ਵਿੱਚ ਦਰਜ ਕਰ ਲਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ, ਗੁਰਦੁਆਰਾ ਤਾਲਮੇਲ ਕਮੇਟੀ, ਅਕਾਲੀ ਦਲ ਅਤੇ ਪੰਥਕ ਧਿਰਾਂ ਨੇ ਮੁਹਾਲੀ ਦੇ ਐੱਸ ਪੀ ਰਮਨਦੀਪ ਸਿੰਘ ਨੂੰ ਮੰਗ ਪੱਤਰ ਸੌਂਪਿਆ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਰੋਸ ਮਾਰਚ ਦਾ ਫ਼ੈਸਲਾ ਮੁਲਤਵੀ

ਨੌਜਵਾਨ ਆਗੂ ਰੂਪਾ ਸੋਹਾਣਾ ਵੱਲੋਂ ਦਿੱਤੇ ਸੱਦੇ ’ਤੇ ਸੰਗਤ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਗੇਟ ਸਾਹਮਣੇ ਇਕੱਤਰਤਾ ਹੋਈ। ਇਸ ਮੌਕੇ ਸਾਬਕਾ ਕੌਂਸਲਰ ਹਰਜੀਤ ਸਿੰਘ ਭੋਲੂ ਸੋਹਾਣਾ, ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਸੋਢੀ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਵੀ ਮੌਜੂਦ ਸਨ। ਪੁਲੀਸ ਵੱਲੋਂ ਦਿੱਤੇ ਭਰੋਸੇ ਉੱਤੇ ਰੋਸ ਮਾਰਚ ਕਰਨ ਦਾ ਫ਼ੈਸਲਾ ਵੀਰਵਾਰ ਸ਼ਾਮ ਚਾਰ ਵਜੇ ਤੱਕ ਮੁਲਤਵੀ ਕਰ ਦਿੱਤਾ।

Advertisement
Advertisement
×