ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ : The Tribune India

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਦਾ ਦੌਰਾ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਪਿੰਡ ਖਾਈ ਵਿਖੇ ਨੁਕਸਾਨੀ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਂਦੇ ਮੁੱਖ ਮੰਤਰੀ ਭਗਵੰਤ ਮਾਨ।

ਚਰਨਜੀਤ ਭੁੱਲਰ

ਚੰਡੀਗੜ੍ਹ, 26 ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੇਮੌਸਮੇ ਮੀਂਹ ਅਤੇ ਝੱਖੜ ਕਾਰਨ ਸੂਬੇ ਵਿੱਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਫ਼ਸਲੀ ਖ਼ਰਾਬੇ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਰਾਸ਼ੀ ਵਿੱਚ 25 ਫ਼ੀਸਦੀ ਵਾਧੇ ਦਾ ਐਲਾਨ ਵੀ ਕੀਤਾ। ਉਨ੍ਹਾਂ ਐਲਾਨ ਕੀਤਾ ਕਿ 10 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ੇ ਦੀ ਰਾਸ਼ੀ ਕਿਸਾਨ ਦੇ ਖਾਤਿਆਂ ’ਚ ਪਾ ਦਿੱਤੀ ਜਾਵੇਗੀ। ਕਿਸਾਨਾਂ ਨੂੰ ਪ੍ਰਤੀ ਏਕੜ 12 ਹਜ਼ਾਰ ਰੁਪਏ ਮੁਆਵਜ਼ਾ ਰਾਜ ਆਫ਼ਤ ਰਾਹਤ ਫੰਡ ਵਿੱਚੋਂ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਇਸ ਵਿੱਚ ਤਿੰਨ ਹਜ਼ਾਰ ਰੁਪਏ ਦਾ ਹੋਰ ਯੋਗਦਾਨ ਪਾਵੇਗੀ। ਫ਼ਸਲ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਰਾਹੀਂ ਮਲੋਟ ਨੇੜਲੇ ਪਿੰਡ ਡੱਬਵਾਲੀ ਢਾਬ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵੀ ਹਾਜ਼ਰ ਸਨ। ਇਸੇ ਤਰ੍ਹਾਂ ਉਨ੍ਹਾਂ ਮੋਗਾ ਜ਼ਿਲ੍ਹੇ ਦੀ ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਖਾਈ ਦਾ ਦੌਰਾ ਕਰਕੇ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ 75 ਤੋਂ 100 ਫ਼ੀਸਦੀ ਨੁਕਸਾਨੀਆਂ ਫ਼ਸਲਾਂ ਲਈ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 33 ਤੋਂ 75 ਫ਼ੀਸਦੀ ਨੁਕਸਾਨੀ ਫ਼ਸਲ ਲਈ 6,750 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨ ਲਈ 95,100 ਰੁਪਏ ਅਤੇ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਐਲਾਨ ਕੀਤਾ ਕਿ ਦਸ ਦਿਨਾਂ ਦੇ ਅੰਦਰ-ਅੰਦਰ ਮੁਆਵਜ਼ੇ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਇਸ ਸਬੰਧੀ ਪਹਿਲਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਹਫ਼ਤੇ ਵਿੱਚ ਰਿਪੋਰਟ ਮਿਲ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਮੁਲਾਜ਼ਮ ਤੇ ਅਧਿਕਾਰੀ ਪਿੰਡਾਂ ਵਿੱਚ ਕਿਸੇ ਸਾਂਝੀ ਥਾਂ ’ਤੇ ਬੈਠ ਕੇ ਹੀ ਨੁਕਸਾਨ ਬਾਰੇ ਰਿਪੋਰਟ ਤਿਆਰ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਫ਼ਸਲਾਂ ਦਾ ਝਾੜ ਪ੍ਰਭਾਵਿਤ ਹੋਣ ਕਰਕੇ ਕਿਸਾਨਾਂ ਮਜ਼ਦੂਰਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਵੇਗਾ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਏ ਬੇਮੌਸਮੇ ਮੀਂਹ ਅਤੇ ਝੱਖੜ ਕਾਰਨ ਕਿਸਾਨਾਂ ਦਾ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਦਾ ਫ਼ਸਲੀ ਨੁਕਸਾਨ ਹੋਇਆ ਹੈ। ਲੰਘੇ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਕਣਕ ਦੀ ਪੱਕਣ ’ਤੇ ਆਈ ਫ਼ਸਲ ਨੂੰ ਵਿਛਾ ਦਿੱਤਾ ਹੈ। ਇਸ ਨਾਲ ਕਰੀਬ 10 ਤੋਂ 17 ਫ਼ੀਸਦੀ ਕਣਕ ਦਾ ਝਾੜ ਘਟਣ ਦਾ ਖ਼ਦਸ਼ਾ ਹੈ। ਸੂਬੇ ਵਿਚ ਐਤਕੀਂ 34.90 ਲੱਖ ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਹੋਈ ਹੈ। ਮੁੱਢਲੇ ਵੇਰਵਿਆਂ ਅਨੁਸਾਰ ਕਰੀਬ 40 ਲੱਖ ਏਕੜ ਕਣਕ ਦੀ ਫ਼ਸਲ ਖ਼ਰਾਬੇ ਦੀ ਮਾਰ ਹੇਠ ਆ ਗਈ ਹੈ। ਕਿਸਾਨ ਦੱਸਦੇ ਹਨ ਕਿ ਪ੍ਰਤੀ ਏਕੜ ਪੰਜ ਤੋਂ ਸੱਤ ਕੁਇੰਟਲ ਝਾੜ ’ਤੇ ਅਸਰ ਪਵੇਗਾ। ਬਠਿੰਡਾ ਦੇ ਪਿੰਡ ਚੁੱਘੇ ਕਲਾਂ ਦੇ ਕਿਸਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਕਣਕ ਦੀ ਵਾਢੀ ਲਈ ਲਾਗਤ ਖ਼ਰਚੇ ਵੀ ਵਧਣਗੇ। ਮਾਹਿਰਾਂ ਅਨੁਸਾਰ ਔਸਤਨ ਪੰਜ ਕੁਇੰਟਲ ਪ੍ਰਤੀ ਏਕੜ ਦਾ ਨੁਕਸਾਨ ਵੀ ਮੰਨ ਲਈਏ ਤਾਂ ਵੀ ਸੂਬੇ ਦੇ ਕਿਸਾਨਾਂ ਦੀ ਫ਼ਸਲ ਦਾ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋ ਗਿਆ ਹੈ। ਮੁਆਵਜ਼ੇ ਵਜੋਂ ਇੰਨੀ ਵੱਡੀ ਰਾਸ਼ੀ ਦੇਣੀ ਸੂਬਾ ਸਰਕਾਰ ਦੇ ਵੱਸ ਵਿੱਚ ਨਹੀਂ ਜਾਪਦੀ ਹੈ। ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ ਅਤੇ ਮੋਗਾ ’ਚ ਜ਼ਿਆਦਾ ਨੁਕਸਾਨ ਹੋਇਆ ਹੈ। ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਝੱਖੜ ਕਾਰਨ ਜਾਨੀ-ਮਾਲੀ ਅਤੇ ਘਰਾਂ ਨੂੰ ਵੀ ਕਾਫ਼ੀ ਨੁਕਸਾਨ ਪੁੱਜਿਆ ਹੈ। ਜਾਣਕਾਰੀ ਅਨੁਸਾਰ ਰਾਜ ਆਫ਼ਤ ਰਾਹਤ ਫ਼ੰਡ ਵਿਚ ਵਰ੍ਹਾ 2021-22 ਵਿਚ ਸਮੇਤ ਕੇਂਦਰੀ ਹਿੱਸੇ ਦੇ 528 ਕਰੋੜ ਅਤੇ ਉਸ ਤੋਂ ਪਹਿਲਾਂ 2020-21 ਵਿਚ ਵੀ 528 ਕਰੋੜ ਰੁਪਏ ਐਲੋਕੇਟ ਕੀਤੇ ਗਏ। ਵਰ੍ਹਾ 2023-24 ਲਈ ਕੇਂਦਰ ਸਰਕਾਰ ਨੇ ਕਣਕ ਦਾ ਸਰਕਾਰੀ ਭਾਅ 2125 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਹੈ।

ਜਲੰਧਰ ਦੇ ਸੁਲਤਾਨਪੁਰ ਨੇੜੇ ਮੀਂਹ ਕਾਰਨ ਹੋਏ ਫਸਲ ਦੇ ਨੁਕਸਾਨ ਤੋਂ ਬਾਅਦ ਖੇਤਾਂ ’ਚੋਂ ਬਚੇ ਹੋਏ ਆਲੂ ਪੁੱਟਦੇ ਹੋਏ ਮਜ਼ਦੂਰ। -ਫੋਟੋ: ਮਲਕੀਅਤ ਸਿੰਘ

‘ਫ਼ਸਲ ਬੀਮਾ ਯੋਜਨਾ ਜਲਦੀ ਸ਼ੁਰੂ ਕਰਾਂਗੇ’

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਕਿਸਾਨਾਂ ਲਈ ਫ਼ਸਲ ਬੀਮਾ ਯੋਜਨਾ ਸ਼ੁਰੂ ਕਰੇਗੀ ਅਤੇ ਇਸ ਸਕੀਮ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਵੱਲੋਂ ਐਲਾਨੀ ਫ਼ਸਲ ਬੀਮਾ ਸਕੀਮ ਤਾਂ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਗਈ ਸੀ। ਇਹ ਸਕੀਮ ਕਿਸਾਨਾਂ ਦੀ ਰਾਖੀ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All