ਹਲਵਾਰਾ ਹਵਾਈ ਅੱਡਾ ਪੰਜਾਬ ਲਈ ਵਰਦਾਨ ਸਾਬਤ ਹੋਵੇਗਾ: ਬਿੱਟੂ
ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੀਆਂ ਤਿਆਰੀਆਂ ਜ਼ੋਰਾ ’ਤੇ ਹਨ। ਇਸ ਸਬੰਧੀ ਅੱਜ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਵਾਈ ਅੱਡੇ ਦੇ ਵਿਕਾਸ ਕਾਰਜਾਂ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਏਅਰਪੋਰਟ ਅਥਾਰਿਟੀ ਆਫ ਇੰਡੀਆ ਤੇ ਨਾਗਰਿਕ ਉਡਾਣ ਮੰਤਰਾਲੇ ਦੇ...
Advertisement
ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੀਆਂ ਤਿਆਰੀਆਂ ਜ਼ੋਰਾ ’ਤੇ ਹਨ। ਇਸ ਸਬੰਧੀ ਅੱਜ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਵਾਈ ਅੱਡੇ ਦੇ ਵਿਕਾਸ ਕਾਰਜਾਂ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਏਅਰਪੋਰਟ ਅਥਾਰਿਟੀ ਆਫ ਇੰਡੀਆ ਤੇ ਨਾਗਰਿਕ ਉਡਾਣ ਮੰਤਰਾਲੇ ਦੇ ਅਧਿਕਾਰੀ ਸ਼ਾਮਲ ਸਨ। ਅਧਿਕਾਰੀਆਂ ਨੇ ਹੋ ਚੁੱਕੇ ਅਤੇ ਰਹਿੰਦੇ ਕੰਮਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਸੂਬੇ ਲਈ ਵਰਦਾਨ ਸਾਬਤ ਹੋਵੇਗਾ। ਇਸ ਨਾਲ ਸਿਰਫ਼ ਲੁਧਿਆਣਾ ਹੀ ਨਹੀਂ, ਬਲਕਿ ਲੁਧਿਆਣਾ ਦੇ ਆਸ-ਪਾਸ 80 ਤੋਂ 100 ਕਿਲੋਮੀਟਰ ਤੱਕ ਦੇ ਲੋਕ ਇਸ ਦਾ ਫ਼ਾਇਦਾ ਲੈ ਸਕਣਗੇ। ਮੰਤਰੀ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਵਾਈ ਅੱਡੇ ਦੇ ਕੰਮ ਜਲਦ ਤੋਂ ਜਲਦ ਪੂਰੇ ਕਰਨ ਲਈ ਕਿਹਾ ਹੈ। ਇਸ ਮੀਟਿੰਗ ਜੇ ਟੀ ਰਾਧਾਕ੍ਰਿਸ਼ਨ, ਐੱਸ ਐੱਸ ਰਾਜੂ, ਡੀ ਕੇ ਗੌਤਮ, ਅਮਿਤ ਕੁਮਾਰ ਤੇ ਅਮਰਜੀਤ ਸਿੰਘ ਮੌਜੂਦ ਸਨ।
Advertisement
Advertisement