DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Halwara Terminal Launch: ਮਾਨ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣ ’ਤੇ ਜ਼ੋਰ

ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਸੰਪਰਕ ਹੋਰ ਵਧਾਉਣ ਲਈ ਕਿਹਾ

  • fb
  • twitter
  • whatsapp
  • whatsapp
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦੇ ਸਿਵਲ ਟਰਮੀਨਲ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਤੋਂ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣ ਦੀ ਆਪਣੀ ਮੰਗ ਦੁਹਰਾਈ। ਉਨ੍ਹਾਂ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ਤੋਂ ਕੌਮਾਂਤਰੀ ਸੰਪਰਕ ਹੋਰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਸੂਬੇ ਦੀ ਅਧਿਆਤਮਿਕ ਅਤੇ ਇਨਕਲਾਬੀ ਵਿਰਾਸਤ ਨੂੰ ਸੰਭਾਲਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਾਰੇ ਹਵਾਈ ਅੱਡਿਆਂ ਦੇ ਨਾਮ ਗੁਰੂਆਂ ਅਤੇ ਸ਼ਹੀਦਾਂ ਦੇ ਨਾਮ ’ਤੇ ਰੱਖਣ ਦੀ ਇੱਛਾ ਜ਼ਾਹਿਰ ਕੀਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਵਾਈ ਅੱਡੇ ਦੇ ਵਰਚੂਅਲ ਉਦਘਾਟਨ ਮੌਕੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮ ਮੋਹਨ ਨਾਇਡੂ ਦੀ ਮੌਜੂਦਗੀ ਵਿੱਚ 22 ਮਾਰਚ 2023 ਨੂੰ ਪੰਜਾਬ ਵਿਧਾਨ ਸਭਾ ਵਿੱਚ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਪਰ ਰੱਖਣ ਲਈ ਸਰਬਸੰਮਤੀ ਨਾਲ ਮਤਾ ਪਾਸ ਕਰਨ ਦੀ ਯਾਦ ਦੁਹਰਾਉਂਦੇ ਹੋਏ ਕਿਹਾ ਕਿ ਪਾਇਲਟ ਬਣਨ ਦਾ ਸੁਫ਼ਨਾ ਲੈ ਕੇ ਵਿਦੇਸ਼ ਵਿੱਚ ਪੜ੍ਹਾਈ ਕਰਨ ਗਏ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਦੇਸ਼ ਲਈ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੀ ਸ਼ਹੀਦ ਸਰਾਭਾ ਨੂੰ ਆਪਣਾ ਆਦਰਸ਼ ਮੰਨਦੇ ਸਨ। ਉਨ੍ਹਾਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ।

Advertisement

Advertisement
Advertisement
×