ਮੋਗਾ: ਇੱਥੇ ਧਰਮਕੋਟ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਨੂਰਪੁਰ ਹਕੀਮਾਂ ਦੇ ਬੱਸ ਅੱਡੇ ਨੇੜਲੇ ਇੱਕ ਖੇਤ ’ਚੋਂ ਜੰਗਾਲ ਲੱਗਾ ਹੈਂਡ ਗ੍ਰਨੇਡ ਮਿਲਿਆ ਹੈ। ਧਰਮਕੋਟ ਦੇ ਡੀਐੱਸਪੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਗ੍ਰਨੇਡ ਨਸ਼ਟ ਕਰਨ ਵਾਲੀ ਵਿਸ਼ੇਸ਼ ਟੀਮ ਅਤੇ ਫੋਰੈਂਸਿਕ ਮਾਹਿਰਾਂ ਨੂੰ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾਅ ਹੋ ਗਿਆ ਹੈ। -ਪੱਤਰ ਪ੍ਰੇਰਕ