ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਨਵੰਬਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ 362 ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅਰੁਣਾ ਚੌਧਰੀ ਨੇ ਕਿਹਾ ਕਿ ਨਵੀਆਂ ਭਰਤੀ ਹੋਈਆਂ ਅਤੇ ਤਰੱਕੀ ਪ੍ਰਾਪਤ ਆਂਗਣਵਾੜੀ ਸੁਪਰਵਾਈਜ਼ਰਾਂ ਨਾਲ ਵਿਭਾਗ ਨੂੰ ਮਜ਼ਬੂਤੀ ਤਾਂ ਮਿਲੇਗੀ ਹੀ ਨਾਲ ਹੀ ਸੂਬੇ ਦੀ ਨਵੀਂ ਪੀੜ੍ਹੀ ਨੂੰ ਪੌਸ਼ਟਿਕ ਖ਼ੁਰਾਕ ਦੇਣ ਵਿੱਚ ਮਦਦ ਤੋਂ ਇਲਾਵਾ ਸੂਬੇ ਵਿੱਚ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਸਮਾਂਬੱਧ ਜਾਣਕਾਰੀ ਦੇਣ ਵਿੱਚ ਵੀ ਇਹ ਸੁਪਰਵਾਈਜ਼ਰ ਮਹਿਲਾਵਾਂ ਅਹਿਮ ਯੋਗਦਾਨ ਪਾਉਣਗੀਆਂ। ਅਰੁਣਾ ਚੌਧਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਖਾਲੀ ਅਸਾਮੀਆਂ ਜਲਦੀ ਭਰੀਆਂ ਜਾਣਗੀਆਂ।