ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਦਸ ਆਂਗਣਵਾੜੀ ਸੁਪਰਵਾਈਜ਼ਰ, ਛੇ ਸੁਪਰਡੈਂਟ (ਬਾਲ ਘਰ) ਅਤੇ ਇੱਕ ਜ਼ਿਲ੍ਹਾ...
ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ, ਮੰਤਰੀ ਡਾ. ਬਲਜੀਤ ਕੌਰ ਨਾਲ।
Advertisement

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਦਸ ਆਂਗਣਵਾੜੀ ਸੁਪਰਵਾਈਜ਼ਰ, ਛੇ ਸੁਪਰਡੈਂਟ (ਬਾਲ ਘਰ) ਅਤੇ ਇੱਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਦੀ ਨਿਯੁਕਤੀ ਕੀਤੀ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਵੀ 97 ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸਮਾਜ ਦੇ ਹਰ ਵਰਗ ਨਾਲ ਸਿੱਧਾ ਜੁੜਿਆ ਹੋਇਆ ਹੈ, ਅਤੇ ਨਵੇਂ ਕਰਮਚਾਰੀ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣ। ਕਰਮਚਾਰੀਆਂ ਦੀ ਸਰਗਰਮੀ ਅਤੇ ਪ੍ਰਭਾਵਸ਼ਾਲੀ ਭਾਗੀਦਾਰੀ ਨਾਲ ਇਹ ਯਕੀਨੀ ਬਣੇਗਾ ਕਿ ਯੋਜਨਾਵਾਂ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚ ਸਕਣ। ਇਸ ਰਾਹੀਂ ਸੂਬੇ ਦੀ ਸਮਾਜਿਕ ਬਣਤਰ ਹੋਰ

Advertisement

ਮਜ਼ਬੂਤ ਬਣੇਗੀ।

Advertisement