ਅਬੋਹਰ: ਸਥਾਨਕ ਸੁਖੇਰਾ ਬਸਤੀ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਆਰਥਿਕ ਤੰਗੀ ਕਾਰਨ ਅੱਜ ਆਪਣੇ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਨਗਰ ਥਾਣਾ-1 ਦੀ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾ ਘਰ ’ਚ ਰਖਵਾਇਆ ਹੈ। ਜਾਣਕਾਰੀ ਮੁਤਾਬਕ ਸੰਜੈ (40) ਪੁੱਤਰ ਰੋਸ਼ਨ ਲਾਲ ਕਰੋਨਾ ਦੌਰਾਨ ਆਪਣਾ ਕੰਮ ਖੁੱਸ ਜਾਣ ਕਾਰਨ ਉਦੋਂ ਤੋਂ ਹੀ ਪ੍ਰੇਸ਼ਾਨ ਰਹਿੰਦਾ ਸੀ। ਉਸ ਦਾ ਕੰਮ ਮੰਦਾ ਚੱਲ ਰਿਹਾ ਸੀ ਤੇ ਘਰ ਦਾ ਗੁਜ਼ਾਰਾ ਕਰਨਾ ਵੀ ਔਖਾ ਹੋ ਗਿਆ ਸੀ, ਜਿਸ ਕਾਰਨ ਉਸ ਨੇ ਅੱਜ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। -ਪੱਤਰ ਪ੍ਰੇਰਕ