ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 21 ਜੂਨ
ਸਿੱਧਵਾਂ ਵਿੱਦਿਅਕ ਸੰਸਥਾਵਾਂ ਦੇ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਐੱਮਏ ਰਾਜਨੀਤੀ ਸ਼ਾਸਤਰ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐੱਮਏ ਰਾਜਨੀਤੀ ਸ਼ਾਸਤਰ ਸਮੈਸਟਰ ਤੀਜੇ ਵਿੱਚੋਂ ਖੁਸ਼ੀ ਸ਼ਰਮਾ ਨੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ 89.7 ਫੀਸਦੀ ਅੰਕ, ਰਮਨਜੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਦਿਆਂ 86 ਫੀਸਦੀ ਅੰਕ ਅਤੇ ਪੂਨਮ ਨੇ ਤੀਜਾ ਸਥਾਨ ਪ੍ਰਾਪਤ ਕਰਦਿਆਂ 84 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਡਾ. ਹੁੰਦਲ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਹੋਰ ਸਖ਼ਤ ਮਿਹਨਤ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ।