ਫ਼ਤਹਿਗੜ੍ਹ ਸਾਹਿਬ: ਹਰਦਿਆਲ ਸਿੰਘ ਚੱਠਾ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਚੱਠਾ ਇਸ ਤੋਂ ਪਹਿਲਾਂ ਮੁੱਖ ਦਫ਼ਤਰ ਚੰਡੀਗੜ੍ਹ ਵਿਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਫ਼ਤਹਿਗੜ੍ਹ ਸਾਹਿਬ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਸਕੱਤਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ। ਸ੍ਰੀ ਚੱਠਾ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇਗਾ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਹਰੇਕ ਯੋਗ ਵਿਅਕਤੀ ਤੱਕ ਲਾਭ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਮੁੜ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਚ ਸੇਵਾ ਨਿਭਾਉਣਦਾ ਮੌਕਾ ਮਿਲਿਆ ਹੈ। -ਪੱਤਰ ਪ੍ਰੇਰਕ