ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਅਗਸਤ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਬਾਪੂ ਸੂਰਤ ਸਿੰਘ ਪਿਛਲੇ 7 ਸਾਲਾਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਹਨ, ਉਨ੍ਹਾਂ ਨੇ ਅਕਾਲੀ ਸਰਕਾਰ ਵੇਲੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਸੀ। ਉਨ੍ਹਾਂ ਦੀ ਭੁੱਖ ਹੜਤਾਲ ਨੂੰ ਤੋੜਨ ਲਈ ਪੁਲੀਸ ਉਨ੍ਹਾਂ ਨੂੰ ਜਬਰੀ ਚੁੱਕ ਕੇ ਹਸਪਤਾਲ ਲੈ ਗਈ ਸੀ ਅਤੇ ਉਹ ਉਸ ਵੇਲੇ ਤੋਂ ਹੀ ਹਸਪਤਾਲ ਵਿਚ ਦਾਖਲ ਹਨ। ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਾਖ਼ਲ ਬਾਪੂ ਸੂਰਤ ਸਿੰਘ ਨੂੰ ਮਿਲਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਬੀਤੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਨਾ ਕਰਕੇ ਉਨ੍ਹਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ।