DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ

ਮੁਨਵਰੀ ਬੇਗਮ ਉਪ-ਚੇਅਰਪਰਸਨ ਅਤੇ ਗਲੇਨ ਟਿੱਕਲੋ ਮੈਂਬਰ ਨਾਮਜ਼ਦ

  • fb
  • twitter
  • whatsapp
  • whatsapp
Advertisement

ਕੇਂਦਰ ਸਰਕਾਰ ਨੇ ਹਰਜੀਤ ਸਿੰਘ ਗਰੇਵਾਲ ਨੂੰ ਤਿੰਨ ਸਾਲਾਂ ਦੀ ਮਿਆਦ ਲਈ ਕੌਮੀ ਘੱਟ ਗਿਣਤੀ ਕਮਿਸ਼ਨ (ਐੱਨ ਸੀ ਐੱਮ) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਗਰੇਵਾਲ, ਇਕਬਾਲ ਸਿੰਘ ਲਾਲਪੁਰਾ ਦੀ ਥਾਂ ਲੈਣਗੇ, ਜੋ ਪਹਿਲਾਂ ਇਸ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੇਵਾ ਨਿਭਾ ਚੁੱਕੇ ਹਨ।

ਗਰੇਵਾਲ ਨੂੰ ਪਹਿਲਾਂ ਪੰਜਾਬ ਵਿੱਚ ਭਾਜਪਾ ਦਾ ਪ੍ਰਮੁੱਖ ਸਿੱਖ ਚਿਹਰਾ ਮੰਨਿਆ ਜਾਂਦਾ ਸੀ। ਖ਼ਾਸ ਕਰਕੇ ਭਾਜਪਾ ਦੇ ਕਿਸਾਨ ਵਿੰਗ ਲਈ ਉਨ੍ਹਾਂ ਨੇ ਕਾਫ਼ੀ ਕੰਮ ਕੀਤਾ ਸੀ। ਹਾਲਾਂਕਿ, ਪੰਜਾਬ ਵਿੱਚ ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੌਰਾਨ ਗਰੇਵਾਲ ਹੌਲੀ-ਹੌਲੀ ਪਿੱਛੇ ਪੈਂਦੇ ਗਏ। ਹੁਣ ਇਹ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਵਕਾਰੀ ਅਹੁਦਾ ਦੇ ਕੇ ਸਿਆਸੀ ਤੌਰ 'ਤੇ 'ਅਡਜਸਟ' ਕੀਤਾ ਗਿਆ ਹੈ।

Advertisement

ਕੇਂਦਰ ਸਰਕਾਰ ਨੇ ਐੱਸ ਮੁਨਵਰੀ ਬੇਗਮ ਨੂੰ ਮੁਸਲਿਮ ਨੁਮਾਇੰਦੇ ਵਜੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਉਪ-ਚੇਅਰਪਰਸਨ ਨਿਯੁਕਤ ਕੀਤਾ ਹੈ, ਜਦੋਂ ਕਿ ਗਲੇਨ ਈ  ਸੂਜ਼ਾ ਟਿੱਕਲੋ ਨੂੰ ਈਸਾਈ ਭਾਈਚਾਰੇ ਦੇ ਨੁਮਾਇੰਦੇ ਵਜੋਂ ਕਮਿਸ਼ਨ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਹ ਨਿਯੁਕਤੀਆਂ ਕੇਂਦਰ ਸਰਕਾਰ ਵੱਲੋਂ ਇਸ ਸੰਵਿਧਾਨਕ ਸੰਸਥਾ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਗਈਆਂ ਹਨ, ਜੋ ਦੇਸ਼ ਵਿੱਚ ਘੱਟ ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਲਈ ਜ਼ਿੰਮੇਵਾਰ ਹੈ।

Advertisement

ਕੌਮੀ ਘੱਟ ਗਿਣਤੀ ਕਮਿਸ਼ਨ ਨੋਟੀਫਾਈਡ (ਸੂਚਿਤ) ਘੱਟ ਗਿਣਤੀ ਭਾਈਚਾਰਿਆਂ ਲਈ ਸੰਵਿਧਾਨਕ ਅਤੇ ਕਾਨੂੰਨੀ ਸੁਰੱਖਿਆ ਦੇ ਲਾਗੂਕਰਨ ਦੀ ਨਿਗਰਾਨੀ ਕਰਨ ਲਈ ਕੰਮ ਕਰਦਾ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਵਿਕਾਸ ਨਾਲ ਸਬੰਧਤ ਮੁੱਦਿਆਂ 'ਤੇ ਸਰਕਾਰ ਨੂੰ ਸਲਾਹ ਦਿੰਦਾ ਹੈ। (ਮਨਧੀਰ ਸਿੰਘ ਦਿਓਲ)

ਚੇਅਰਪਰਸਨ ਨਿਯੁਕਤ ਹੋਣ 'ਤੇ ਗਰੇਵਾਲ ਦਾ ਬਿਆਨ

ਪਤਾ ਲੱਗਿਆ ਹੈ ਕਿ ਹਰਜੀਤ ਸਿੰਘ ਗਰੇਵਾਲ ਪਿਛਲੇ ਕੁੱਝ ਅਰਸੇ ਤੋਂ ਸਿਹਤ ਸਮੱਸਿਆ ’ਚ ਘਿਰੇ ਹੋਏ ਸਨ। ਉੱਥੇ ਹੀ ਚੇਅਰਪਰਸਨ ਨਿਯੁਕਤ ਹੋਣ ਉੱਤੇ ਗਰੇਵਾਲ ਨੇ ਕਿਹਾ ਹੈ ਕਿ ਉਹ ਸਿਹਤ ਸਮੱਸਿਆਵਾਂ ਵਿੱਚੋਂ ਉੱਭਰ ਚੁੱਕੇ ਹਨ। ਉਨ੍ਹਾਂ ਨੇ ਇਸ ਵੱਡੀ ਜ਼ਿੰਮੇਵਾਰੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ ਜਦੋਂ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਚੱਲ ਰਿਹਾ ਸੀ, ਤਾਂ ਉਸ ਵਕਤ ਖੇਤੀ ਕਾਨੂੰਨਾਂ ਦੀ ਹਮਾਇਤ ਵਿੱਚ ਗਰੇਵਾਲ ਡਟ ਗਏ ਸਨ। ਉਹ ਕੌਮੀ ਪੱਧਰ ਦੀਆਂ ਮੀਡੀਆ ਬਹਿਸਾਂ ਵਿੱਚ ਵੀ ਲਗਾਤਾਰ ਹਿੱਸਾ ਲੈਂਦੇ ਰਹੇ ਸਨ। ਇਸ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਤਿੱਖਾ ਵਿਰੋਧ ਕੀਤਾ ਗਿਆ ਸੀ ਅਤੇ ਕਿਸਾਨ ਆਗੂਆਂ ਨੇ ਉਨ੍ਹਾਂ ਦੇ ਜੱਦੀ ਘਰ ਅੱਗੇ ਪ੍ਰਦਰਸ਼ਨ ਵੀ ਕੀਤਾ ਸੀ।

ਹਰਜੀਤ ਸਿੰਘ ਗਰੇਵਾਲ ਪੰਜਾਬ ਭਾਜਪਾ ਦੇ ਪ੍ਰਮੁੱਖ ਬੁਲਾਰੇ ਵੀ ਰਹੇ ਹਨ ਅਤੇ ਸੂਬਾ ਉਪ-ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਪਹਿਲਾਂ ਪੰਜਾਬ ਇਨਫੋਟੈੱਕ ਦੇ ਚੇਅਰਮੈਨ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। (ਚਰਨਜੀਤ ਭੁੱਲਰ)

Advertisement
×