DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਮੀਤ ਪਠਾਣਮਾਜਰਾ Bathinda ਜੇਲ੍ਹ ’ਚ ਤਬਦੀਲ

ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੋਂ ਬਠਿੰਡਾ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਦੂਜੀ ਪਤਨੀ ਦੱਸੀ ਜਾਂਦੀ ਇੱਕ ਮਹਿਲਾ ਦੀ ਸ਼ਿਕਾਇਤ ’ਤੇ ਧਾਰਾ ਧਾਰਾ 376 (2)(ਐੱਨ),...

  • fb
  • twitter
  • whatsapp
  • whatsapp
Advertisement

ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੋਂ ਬਠਿੰਡਾ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਦੂਜੀ ਪਤਨੀ ਦੱਸੀ ਜਾਂਦੀ ਇੱਕ ਮਹਿਲਾ ਦੀ ਸ਼ਿਕਾਇਤ ’ਤੇ ਧਾਰਾ ਧਾਰਾ 376 (2)(ਐੱਨ), 420 ਅਤੇ 506 ਤਹਿਤ ਦਰਜ ਹੋਏ ਕੇਸ ਅਧੀਨ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪਠਾਣਮਾਜਰਾ ਨੂੰ ਅਦਾਲਤੀ ਆਦੇਸ਼ਾਂ ’ਤੇ ਅਜੇ ਤਿੰਨ ਦਿਨ ਪਹਿਲਾਂ ਹੀ ਪਟਿਆਲਾ ਜੇਲ੍ਹ ’ਚ ਭੇਜਿਆ ਗਿਆ ਸੀ। ਅੱਜ ਉੱਚ ਜੇਲ੍ਹ ਅਧਿਕਾਰੀਆਂ ਦੇ ਆਦੇਸ਼ਾਂ ’ਤੇ ਉਸ ਨੂੰ ਇਥੋਂ ਬਠਿੰਡਾ ਜੇਲ੍ਹ ’ਚ ਤਬਦੀਲ ਕਰ ਦਿੱਤਾ ਗਿਆ ਹੈ। ਪਟਿਆਲਾ ਜੇਲ੍ਹ ਦੇ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਦਾ ਕਹਿਣਾ ਸੀ ਕਿ ਅਜਿਹੀ ਕਾਰਵਾਈ ਸੁਰੱਖਿਆ ਕਾਰਨਾਂ ਕਰ ਕੇ ਅਮਲ ’ਚ ਲਿਆਂਦੀ ਗਈ ਹੈ। ਉਧਰ, ਪਠਾਣਮਾਜਰਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਲਈ ਅਜਿਹਾ ਕੀਤਾ ਗਿਆ ਹੈ।

Advertisement
Advertisement
×