ਹਰਮੇਲ ਸਿੰਘ ਟੌਹੜਾ ਪੰਜ ਤੱਤਾਂ ’ਚ ਵਲੀਨ
ਸਾਬਕਾ ਮੰਤਰੀ ਸਰਦਾਰ ਹਰਮੇਲ ਸਿੰਘ ਟੌਹੜਾ ਦਾ ਅੱਜ ਭਾਦਸੋਂ ਦੇ ਪਿੰਡ ਟੌਹੜਾ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ, ਕਿਸਾਨ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਵੀ ਹਜ਼ਾਰਾਂ ਦੀ...
Advertisement
ਸਾਬਕਾ ਮੰਤਰੀ ਸਰਦਾਰ ਹਰਮੇਲ ਸਿੰਘ ਟੌਹੜਾ ਦਾ ਅੱਜ ਭਾਦਸੋਂ ਦੇ ਪਿੰਡ ਟੌਹੜਾ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ, ਕਿਸਾਨ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਿਰਕਤ ਕੀਤੀ ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਐਮਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪਰਮਿੰਦਰ ਢੀਡਸਾ, ਸੁਰਜੀਤ ਰੱਖੜਾ, ਦਲਜੀਤ ਚੀਮਾ, ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਵਿਧਾਇਕਾ ਹਰਪ੍ਰੀਤ ਕੌਰ ਮੁਖਮੇਲਪੁਰ, ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਸੁਰਜੀਤ ਸਿੰਘ ਗੜੀ,ਜਸਮੇਰ ਸਿੰਘ ਲਾਛੜੂ, ਸਤਵਿੰਦਰ ਸਿੰਘ ਟੌਹੜਾ, ਕਰਨੈਲ ਸਿੰਘ ਪੰਜੋਲੀ, ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸੰਧੂ,ਮਹੇਸ਼ਇੰਦਰ ਸਿੰਘ ਗਰੇਵਾਲ. ਸ਼ਰਨਜੀਤ ਸਿੰਘ ਜੋਗੀਪੁਰ, ਸੁਖਜੀਤ ਸਿੰਘ ਬਘੌਰਾ, ਫੌਜ ਇੰਦਰ ਸਿੰਘ ਮੁਖ਼ਮੇਲਪੁਰ, ਜੋਗਿੰਦਰ ਸਿੰਘ ਪੰਛੀ, ਲਖਬੀਰ ਸਿੰਘ ਲੌਟ, ਜੰਗ ਸਿੰਘ ਇਟਲੀ ਸਮੇਤ ਅਨੇਕਾਂ ਹੋਰ ਰਾਜਸੀ ਧਾਰਮਿਕ ਕਿਸਾਨ ਤੇ ਸਮਾਜ ਸੇਵੀ ਆਗੂ ਅਤੇ ਆਮ ਲੋਕ ਵੀ ਮੌਜੂਦ ਰਹੇ।
ਇਸ ਮੌਕੇ ਸ੍ਰੀ ਹਰਮੇਲ ਸਿੰਘ ਟੌਹੜਾ ਦੇ ਧਰਮ ਪਤਨੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਸਪੁੱਤਰਾਂ ਅਕਾਲੀ ਆਗੂ ਹਰਿੰਦਰਪਾਲ ਸਿੰਘ ਟੌਹੜਾ ਅਤੇ ਭਾਜਪਾ ਆਗੂ ਕੰਵਰਵੀਰ ਸਿੰਘ ਟੌਹੜਾ ਨੇ ਚਿਖਾ ਨੂੰ ਅਗਨੀ ਵਿਖਾਈ।
Advertisement