ED ਦੀ ਛਾਪੇਮਾਰੀ ਮਗਰੋਂ ਹਰਪਾਲ ਚੀਮਾ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਲਾਏ ਦੋਸ਼
ਜਦੋਂ ਵੀ ਕਿਸੇ ਸੂਬੇ ’ਚ ਚੋਣਾਂ ਨੇੜੇ ਆਉਂਦੀਆਂ ਹਨ, ਬੀਜੇਪੀ ਕੇਂਦਰੀ ਏਜੰਸੀਆਂ ਦਾ ਲੈਂਦੀ ਹੈ ਸਹਾਰਾ': ਹਰਪਾਲ ਚੀਮਾ
Advertisement
ਮੋਗਾ ਤੋਂ 'ਆਪ' ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ (ED) ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਜੇਪੀ ’ਤੇ ਚੋਣਾਂ ਸਮੇਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ।
ਈਡੀ ਨੇ ਇਹ ਕਾਰਵਾਈ ਰਾਸ਼ਟਰੀ ਰਾਜਮਾਰਗ 754A ਲਈ ਐਕਵਾਇਰ ਜ਼ਮੀਨ ਦੇ ਇੰਤਕਾਲ ਅਤੇ ਫੰਡਾਂ ਦੀ ਹੇਰਾਫੇਰੀ ਨਾਲ ਸਬੰਧਤ ਮਾਮਲੇ ’ਚ ਕੀਤੀ ਹੈ।
Advertisement
ਲੁਧਿਆਣਾ ਵਿਖੇ ਚੀਮਾ ਨੇ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਬੀਜੇਪੀ ਅਜਿਹੀਆਂ ਕਾਰਵਾਈਆਂ ਕਰਵਾਉਂਦੀ ਹੈ। ਪਰਾਲੀ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਮਾਮਲਿਆਂ ’ਚ ਭਾਰੀ ਗਿਰਾਵਟ ਆਈ ਹੈ।
Advertisement
ਬੀਜੇਪੀ ਅਤੇ ਅਕਾਲੀ ਦਲ ’ਚ ਸ਼ਾਮਲ ਹੋਣ ਵਾਲੇ ਵਿਧਾਇਕਾਂ ’ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ 'ਆਪ' ਕਾਰਗੁਜ਼ਾਰੀ ਦੇ ਆਧਾਰ ’ਤੇ ਟਿਕਟਾਂ ਦਿੰਦੀ ਹੈ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ’ਤੇ ਉਨ੍ਹਾਂ ਕਿਹਾ ਕਿ ਰਾਹੁਲ ਨੇ ਸੂਬੇ ਦੀ ਤਬਾਹੀ ਤੋਂ ਇਲਾਵਾ ਕੁਝ ਨਹੀਂ ਕੀਤਾ।
Advertisement
×

