DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Harsimrat Badal ਵੱਲੋਂ ਦਲਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ

ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ; ਐੱਸ ਐੱਸ ਪੀ ਮਾਨਸਾ ਨਾਲ ਫ਼ੋਨ ’ਤੇ ਕੀਤੀ ਗੱਲਬਾਤ

  • fb
  • twitter
  • whatsapp
  • whatsapp
Advertisement

Mansa Death Case: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਦਲਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਹੁੰਚੇ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।

ਜ਼ਿਕਰਯੋਗ ਹੈ ਕਿ ਦਲਜੀਤ ਸਿੰਘ ਦੀ ਲੰਘੀ 27 ਅਕਤੂਬਰ ਨੂੰ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ। ਇਸ ਮਾਮਲੇ ਨੂੰ ਲੈ ਕੇ ਰੋਸ ਪ੍ਰਗਟ ਕਰ ਰਹੇ ਲੋਕ ਜਦੋਂ ਉਸ ਦੀ ਮ੍ਰਿਤਕ ਦੇਹ ਮਾਨਸਾ ਵੱਲ ਲਿਜਾ ਰਹੇ ਸਨ ਤਾਂ ਰਾਮਦਿੱਤੇਵਾਲਾ ਚੌਕ ਵਿੱਚ ਪੁਲੀਸ ਨੇ ਦੇਹ ਆਪਣੇ ਕਬਜ਼ੇ ਵਿੱਚ ਲੈ ਲਈ ਸੀ ਅਤੇ ਉਸ ਨੂੰ ਕਿਸੇ ਅਣਦੱਸੀ ਥਾਂ ’ਤੇ ਲੈ ਗਈ ਸੀ। ਇਸ ਘਟਨਾ ਤੋਂ ਬਾਅਦ ਮਾਮਲਾ ਚਰਚਾ ਵਿੱਚ ਆ ਗਿਆ ਸੀ।

Advertisement

ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਮੌਕੇ ’ਤੇ ਹੀ ਐੱਸ ਐੱਸ ਪੀ ਮਾਨਸਾ ਵੈਭਵ ਚੌਧਰੀ ਨਾਲ ਫ਼ੋਨ ’ਤੇ ਗੱਲਬਾਤ ਕੀਤੀ।

Advertisement

ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿੱਚ ਇਨਸਾਫ਼ ਲਈ ਆਵਾਜ਼ ਉਠਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ ਐੱਚ ਆਰ ਸੀ) ਨੇ ਮਾਨਸਾ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਰਿਪੋਰਟ (ਐਕਸ਼ਨ ਟੇਕਨ ਰਿਪੋਰਟ) ਸੌਂਪਣ ਲਈ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ ਜੀ ਪੀ ਨੂੰ ਨੋਟਿਸ ਜਾਰੀ ਕੀਤੇ ਸਨ।

ਐੱਨ ਐੱਚ ਆਰ ਸੀ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੇ ਇਹ ਨੋਟਿਸ ਹਰਮਨਦੀਪ ਮਹਿਰਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਜਾਰੀ ਕੀਤੇ ਹਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਈ ਸੀ ਅਤੇ ਜਦੋਂ ਪਰਿਵਾਰਕ ਮੈਂਬਰ ਤੇ ਸਮਰਥਕ ਪੁਲੀਸ ਤੋਂ ਜਵਾਬ ਮੰਗ ਰਹੇ ਸਨ ਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ, ਤਾਂ ਪੰਜਾਬ ਪੁਲੀਸ ਉਸਦੀ ਲਾਸ਼ ਚੁੱਕ ਕੇ ਲੈ ਗਈ।

Advertisement
×