ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 6 ਦਸੰਬਰ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਕਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਬੀਤੀ ਰਾਤ ਪੀਜੀਆਈ ਵਿੱਚੋਂ ਛੁੱਟੀ ਦੇ ਦਿੱਤੀ। ਪੀਜੀਆਈ ਵੱਲੋਂ ਜਾਰੀ ਬਿਆਨ ਮੁਤਾਬਕ ਰਾਤ ਨੂੰ ਹਾਲਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 11.50 ਵਜੇ ਛੁੱਟੀ ਦੇ ਦਿੱਤੀ ਗਈ।