ਹਰਸਿਮਰਤ ਕੌਰ ਬਾਦਲ ਵੱਲੋਂ ਵੋਟਰਾਂ ਦਾ ਧੰਨਵਾਦ
ਤਰਨ ਤਾਰਨ ਦੀ ਜ਼ਿਮਨੀ ਚੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੂਬੇ ਦੇ ਵੋਟਰਾਂ, ਖ਼ਾਸਕਰ ਤਰਨ ਤਾਰਨ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਹਰਸਿਮਰਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਬਿਆਨ ਜਾਰੀ...
Advertisement
ਤਰਨ ਤਾਰਨ ਦੀ ਜ਼ਿਮਨੀ ਚੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੂਬੇ ਦੇ ਵੋਟਰਾਂ, ਖ਼ਾਸਕਰ ਤਰਨ ਤਾਰਨ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਹਰਸਿਮਰਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਬਿਆਨ ਜਾਰੀ ਕਰਦੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਧੱਕੇਸ਼ਾਹੀ, ਅਕਾਲੀ ਵਰਕਰਾਂ ’ਤੇ ਝੂਠੇ ਕੇਸ ਦਰਜ ਕਰਨ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਬਾਵਜੂਦ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟ ਪਾ ਕੇ ਸ਼੍ਰੋਮਣੀ ਅਕਾਲੀ ਦਲ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਸਾਫ਼ ਦਰਸਾਉਂਦੇ ਹਨ ਕਿ ਪੰਜਾਬੀ ਆਪਣੀ ਖੇਤਰੀ ਪਾਰਟੀ ਨਾਲ ਖੜ੍ਹੇ ਹਨ। ਸੰਸਦ ਮੈਂਬਰ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਹਿੰਮਤ ਅਤੇ ਲਗਨ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਦੇ ਦਬਾਅ, ਡਰਾਉਣ-ਧਮਕਾਉਣ ਅਤੇ ਤਸ਼ੱਦਦ ਦੇ ਬਾਵਜੂਦ ਸਾਡੇ ਵਰਕਰਾਂ ਨੇ ਦਿਨ-ਰਾਤ ਮਿਹਨਤ ਕਰਕੇ ਲੋਕਤੰਤਰ ਦੀ ਰੱਖਿਆ ਕੀਤੀ।
Advertisement
Advertisement
×

