ਹਰਸਿਮਰਤ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ
ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮਾਮਲੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਬਿਜਲੀ...
Advertisement 
ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮਾਮਲੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਮੰਤਰਾਲੇ ਨੂੰ ਬੀ ਬੀ ਐੱਮ ਬੀ ਵਿੱਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਦੇ ਸਥਾਈ ਮੈਂਬਰ ਲਾਉਣ ਦਾ ਫ਼ੈਸਲਾ ਵਾਪਸ ਲੈਣ ਦੇ ਆਦੇਸ਼ ਦੇਣ। ਬੀ ਬੀ ਐੱਮ ਬੀ ਦੇ ਪ੍ਰਬੰਧਨ ਵਿੱਚ ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਸਥਾਈ ਮੈਂਬਰ ਲੱਗਣ ਦੀ ਰਵਾਇਤ ਹੈ। ਬੋਰਡ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਦੀ ਪ੍ਰਤੀਨਿਧਤਾ ਖ਼ਤਮ ਕਰਨ ਸਮੇਤ ਬੀ ਬੀ ਐੱਮ ਬੀ ਵਿੱਚ ਪੰਜਾਬ ਦੀ ਭੂਮਿਕਾ ਕਮਜ਼ੋਰ ਕਰਨ ਦੇ ਹੋਰ ਫ਼ੈਸਲਿਆਂ ਦੇ ਨਾਲ-ਨਾਲ ਡੈਮ ਸੇਫਟੀ ਐਕਟ ਵੀ ਵਾਪਸ ਲਿਆ ਜਾਵੇ।
Advertisement
Advertisement 
× 

