ਪਟਿਆਲਾ: ਇਥੋਂ ਦੇ ਸ਼ਾਹੀ ਘਰਾਣੇ ਨੇੜਲੇ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਹਰਵਿੰਦਰ ਸਿੰਘ ਖਨੌੜਾ ਨੂੰ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵੱਲੋਂ ਕੀਤੀ ਗਈ ਸਿਫ਼ਾਰਿਸ਼ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਰੋਤ ਪ੍ਰਬੰਧਨ ਬੋਰਡ ਪੰਜਾਬ ਦਾ ਸੂਬਾਈ ਚੇਅਰਮੈਨ ਬਣਾਇਆ ਹੈ। ਇਸ ਅਹੁਦੇ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਰਵੀਕਰਨ ਕਾਹਲੋਂ ਅਤੇ ਜਗਬੀਰ ਬਰਾੜ ਸਮੇਤ ਚਾਰ ਆਈਏਐੱਸ ਅਧਿਕਾਰੀ ਵੀ ਰਹਿ ਚੁੱਕੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਐੱਮਪੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਸ੍ਰੀ ਖਨੌੜਾ ਨੇ ਆਪਣੀ ਜ਼ਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਹੈ। -ਖੇਤਰੀ ਪ੍ਰਤੀਨਿਧ