ਹਰਿਆਣਾ ਅਤੇ ਗੋਆ ਨੂੰ ਮਿਲੇ ਨਵੇਂ ਰਾਜਪਾਲ ਤੇ ਲੱਦਾਖ ਨੂੰ ਉਪ ਰਾਜਪਾਲ
ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਰਿਆਣਾ ਅਤੇ ਗੋਆ ਵਿਚ ਨਵੇਂ ਰਾਜਪਾਲਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਨਵੇਂ ਉਪ ਰਾਜਪਾਲ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ...
Advertisement
ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਰਿਆਣਾ ਅਤੇ ਗੋਆ ਵਿਚ ਨਵੇਂ ਰਾਜਪਾਲਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਨਵੇਂ ਉਪ ਰਾਜਪਾਲ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੀ ਥਾਂ ਲੈਣਗੇ। ਸਾਬਕਾ ਸ਼ਹਿਰੀ ਹਵਾਬਾਜ਼ੀ ਮੰਤਰੀ ਪੁਸ਼ਪਤੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਰਾਜਪਾਲ ਨਿਯੁਕਤ ਕੀਤਾ ਹੈ। ਜੰਮੂ ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੂੰ ਲੱਦਾਖ ਦੇ ਨਵੇਂ ਉਪ ਰਾਜਪਾਲ ਦੀ ਜ਼ਿੰਮੇਵਾਰ ਸੌਂਪੀ ਗਈ ਹੈ। ਬਿਆਨ ਮੁਤਾਬਕ, ਇਹ ਨਿਯੁਕਤੀਆਂ ਉਸ ਮਿਤੀ ਤੋਂ ਲਾਗੂ ਹੋਣਗੀਆਂ, ਜਿਸ ਦਿਨ ਉਹ ਆਪੋ-ਆਪਣੇ ਦਫ਼ਤਰਾਂ ਦਾ ਕਾਰਜਭਾਰ ਸੰਭਾਲ ਲੈਣਗੇ।
ਰਾਸ਼ਟਰਪਤੀ ਮੁਰਮੂ ਨੇ ਕੇਂਦਰੀ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਉਪ ਰਾਜਪਾਲ ਬ੍ਰਿਗੇਡੀਅਰ ਬੀਡੀ ਮਿਸ਼ਰਾ (ਸੇਵਾਮੁਕਤ) ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। -ਪੀਟੀਆਈ
Advertisement
Advertisement