DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਿਆਣਾ ਵਿਧਾਨ ਸਭਾ ਦਾ ਬਜਟ ਅੱਜ

ਚੋਣਾਂ ਕਾਰਨ ਪੰਜਾਬੀਆਂ ਨੂੰ ਲੁਭਾਉਣ ਲਈ ਵੱਡੇ ਐਲਾਨ ਕਰ ਸਕਦੀ ਹੈ ਭਾਜਪਾ

  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ

ਹਰਿਆਣਾ ਵਿੱਚ ਭਾਜਪਾ ਦੀ ਤੀਜੀ ਵਾਰ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਬਤੌਰ ਵਿੱਤ ਮੰਤਰੀ ਦੂਜੀ ਵਾਰ ਭਲਕੇ 2 ਮਾਰਚ ਨੂੰ ਦੁਪਹਿਰ 12 ਵਜੇ ਵਿੱਤ ਵਰ੍ਹੇ 2026-27 ਦਾ ਬਜਟ ਪੇਸ਼ ਕੀਤਾ ਜਾਵੇਗਾ। ਭਾਜਪਾ ਸਰਕਾਰ ਵੱਲੋਂ ਬਜਟ ਵਿੱਚ ਹਰਿਆਣਾ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਵੀ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Advertisement

ਇਸ ਲਈ ਵੱਡੇ-ਵੱਡੇ ਐਲਾਨ ਕੀਤੇ ਜਾ ਸਕਦੇ ਹਨ, ਜਿਸ ਦਾ ਅਸਰ ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੇ ਹੱਕ ਵਿੱਚ ਦਿਖ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਭਾਜਪਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਡਿਊਟੀ ਪੰਜਾਬ ਵਿੱਚ ਲਗਾਈ

Advertisement

ਗਈ ਹੈ।

ਸ੍ਰੀ ਸੈਣੀ ਵੱਲੋਂ ਹਰ ਹਫ਼ਤੇ ਪੰਜਾਬ ਵਿੱਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਭਾਜਪਾ ਨਾਲ ਜੋੜਨ ਦੇ ਯਤਨ ਜਾਰੀ ਹਨ। ਇਸੇ ਲਈ ਭਾਜਪਾ ਵੱਲੋਂ ਹਰਿਆਣਾ ਦੇ ਬਜਟ ਵਿੱਚ ਵੱਡੇ-ਵੱਡੇ ਐਲਾਨ ਕਰ ਕੇ ਪੰਜਾਬ ਦੇ ਲੋਕਾਂ ਨੂੰ ਲੁਭਾਣ ਦੀ ਕੋਸ਼ਿਸ਼ ਕੀਤੀ ਜਾਵੇਗੀ।

2.25 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਹੋਣ ਦੀ ਸੰਭਾਵਨਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਬਤੌਰ ਵਿੱਤ ਮੰਤਰੀ ਅੱਜ 2.25 ਲੱਖ ਕਰੋੜ ਰੁਪਏ ਦੇ ਕਰੀਬ ਦਾ ਬਜਟ ਪੇਸ਼ ਕਰਨ ਦੀ ਸੰਭਾਵਨਾ ਹੈ। ਪਿਛਲੀ ਵਾਰ ਭਾਜਪਾ ਸਰਕਾਰ ਵੱਲੋਂ ਵਿੱਤ ਵਰ੍ਹੇ 2025-26 ਲਈ 2.05 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ, ਜੋ ਸਾਲ 2024-25 ਨਾਲੋਂ 13 ਫ਼ੀਸਦ ਵੱਧ ਸੀ।

Advertisement
×