ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਪਹਿਲੀ ਨੂੰ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੀ ਮੰਤਰੀ ਮੰਡਲ ਦੀ ਮੀਟਿੰਗ 1 ਅਗਸਤ ਨੂੰ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ 1 ਅਗਸਤ ਨੂੰ ਸਵੇਰੇ 11 ਵਜੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਦੀ ਚੌਥੀ...
Advertisement
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੀ ਮੰਤਰੀ ਮੰਡਲ ਦੀ ਮੀਟਿੰਗ 1 ਅਗਸਤ ਨੂੰ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ 1 ਅਗਸਤ ਨੂੰ ਸਵੇਰੇ 11 ਵਜੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਦੀ ਚੌਥੀ ਮੰਜ਼ਿਲ ਦੇ ਮੁੱਖ ਮੀਟਿੰਗ ਹਾਲ ਵਿੱਚ ਹੋਵੇਗੀ। ਹਾਲਾਂਕਿ ਹਰਿਆਣਾ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਹਰਿਆਣਾ ਭਾਜਪਾ ਦੇ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਵਾਰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਹੋਰ ਵੀ ਕਈ ਇਤਿਹਾਸਕ ਫ਼ੈਸਲੇ ਲਏ ਜਾਣਗੇ, ਜਿਸ ਦਾ ਸੂਬੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਹੋਵੇਗਾ।
Advertisement
Advertisement