ਹਰਿਆਣਾ ਦੇ ਕਿਸਾਨਾਂ ਦਾ 2266 ਕਰੋੜ ਰੁਪਏ ਵਿਆਜ ਮੁਆਫ਼
ਹਰਿਆਣਾ ਸਰਕਾਰ ਨੇ ਸੂਬੇ ਵਿੱਚ ਕਰਜ਼ੇ ਦੇ ਬੋਝ ਹੇਠ ਦਬੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਇਕਮੁਸ਼ਤ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਪੀ ਏ ਸੀ ਐੱਸ ਤੋਂ ਕਰਜ਼ਾ ਲੈਣ ਵਾਲੇ ਕਿਸਾਨ ਜੇ ਆਪਣੇ ਮੂਲ ਦਾ ਭੁਗਤਾਨ ਕਰਦੇ ਹਨ ਤਾਂ ਉਨ੍ਹਾਂ...
Advertisement
ਹਰਿਆਣਾ ਸਰਕਾਰ ਨੇ ਸੂਬੇ ਵਿੱਚ ਕਰਜ਼ੇ ਦੇ ਬੋਝ ਹੇਠ ਦਬੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਇਕਮੁਸ਼ਤ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਪੀ ਏ ਸੀ ਐੱਸ ਤੋਂ ਕਰਜ਼ਾ ਲੈਣ ਵਾਲੇ ਕਿਸਾਨ ਜੇ ਆਪਣੇ ਮੂਲ ਦਾ ਭੁਗਤਾਨ ਕਰਦੇ ਹਨ ਤਾਂ ਉਨ੍ਹਾਂ ਦਾ ਵਿਆਜ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ 6.81 ਲੱਖ ਕਿਸਾਨਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਦਾ 2266 ਕਰੋੜ ਰੁਪਏ ਦਾ ਵਿਆਜ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਯੋਜਨਾ ਅਧੀਨ 2.25 ਲੱਖ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵੀ ਲਾਭ ਲੈ ਸਕਦੇ ਹਨ, ਜੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਸ਼ੀ ਜਮ੍ਹਾਂ ਕਰਵਾਉਂਦੇ ਹਨ ਤਾਂ 900 ਕਰੋੜ ਰੁਪਏ ਦਾ ਵਿਆਜ ਮੁਆਫ਼ ਕੀਤਾ ਜਾਵੇਗਾ। ਇਹ ਯੋਜਨਾ 31 ਮਾਰਚ 2026 ਤੱਕ ਲਾਗੂ ਰਹੇਗੀ।
Advertisement
Advertisement
