DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmers Border Protest: ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ

ਢਾਬੀ ਗੁੱਜਰਾਂ ਸਰਹੱਦ ਸੀਲ; 51 ਕਿਸਾਨਾਂ ਨੂੰ ਸ਼ੁਭਕਰਨ ਸਿੰਘ ਦੀ ਮਿੱਟੀ ਦਿੱਲੀ ਨਾ ਲਿਜਾਣ ਦਿੱਤੀ; ਤਿੰਨ ਮੀਟਿੰਗਾਂ ’ਚ ਨਹੀਂ ਨਿਕਲਿਆ ਹੱਲ; ਕਿਸਾਨਾਂ ਨੇ ਬਾਰਡਰ ’ਤੇ ਹੀ ਲਾਇਆ ਡੇਰਾ

  • fb
  • twitter
  • whatsapp
  • whatsapp
featured-img featured-img
ਢਾਬੀ ਗੁੱਜਰਾਂ ਬਾਰਡਰ ’ਤੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

Farmers Border Protest: ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਜਥੇ ਨੂੰ ਅੱਜ ਦਿੱਲੀ ਜਾਣ ਤੋਂ ਰੋਕ ਦਿੱਤਾ। ਗ਼ੈਰ-ਰਾਜਨੀਤਿਕ ਸੰਯੁਕਤ ਕਿਸਾਨ ਮੋਰਚੇ ਨੇ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਢਾਬੀ ਗੁਜਰਾਂ ਬਾਰਡਰ ’ਤੇ ਪਹੁੰਚੇ ਜਿੱਥੋਂ 51 ਕਿਸਾਨਾਂ ਦਾ ਜਥਾ ਸ਼ਹੀਦ ਸ਼ੁਭਕਰਨ ਸਿੰਘ ਦੀ ਮਿੱਟੀ ਲੈ ਕੇ ਪੈਦਲ ਹੀ ਦਿੱਲੀ ਦੇ ਜੰਤਰ ਮੰਤਰ ਵੱਲ ਵੱਧ ਰਿਹਾ ਸੀ ਤਾਂ ਹਰਿਆਣਾ ਸਰਕਾਰ ਵੱਲੋਂ ਬਾਰਡਰ ਸੀਲ ਕਰ ਕੇ ਜਥੇ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ। ਕਿਸਾਨਾਂ ਨੇ ਬਾਰਡਰ ’ਤੇ ਹੀ ਡੇਰਾ ਲਗਾ ਦਿੱਤਾ ਹੈ। ਕਿਸਾਨਾਂ ਅਤੇ ਹਰਿਆਣਾ ਸਰਕਾਰ ਵਿਚਾਲੇ ਤਿੰਨ ਮੀਟਿੰਗਾਂ ਹੋਈਆਂ ਪਰ ਉਸ ਦਾ ਕੋਈ ਸਿੱਟਾ ਨਹੀਂ ਨਿਕਲਿਆ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ 26 ਫਰਵਰੀ 2024 ਨੂੰ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੀ ਮਿੱਟੀ ਲੈ ਕੇ ਦਿੱਲੀ ਜਾ ਰਹੇ ਸਨ ਪਰ ਹਰਿਆਣਾ ਪ੍ਰਸ਼ਾਸਨ ਨੇ ਪਹਿਲਾਂ ਹੀ ਢਾਬੀ ਗੁੱਜਰਾਂ ਬਾਰਡਰ ਸੀਲ ਕਰ ਦਿੱਤਾ। ਹਰਿਆਣਾ ਪ੍ਰਸ਼ਾਸਨ ਵੱਲੋਂ ਕਿਸਾਨ ਜਥੇਬੰਦੀ ਦੇ ਪੰਜ ਆਗੂਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ। ਪੰਜ ਮੈਂਬਰੀ ਵਫ਼ਦ ’ਚ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸਿਰਸਾ ਅਤੇ ਹੋਰ ਕਿਸਾਨ ਆਗੂ ਸ਼ਾਮਲ ਸਨ। ਕਿਸਾਨ ਆਗੂਆਂ ਅਤੇ ਹਰਿਆਣਾ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਤਿੰਨ ਵਾਰ ਮੀਟਿੰਗ ਹੋਈ ਪਰ ਉਨ੍ਹਾਂ ’ਚ ਕੋਈ ਹੱਲ ਨਹੀਂ ਨਿਕਲ ਸਕਿਆ। ਡੱਲੇਵਾਲ ਨੇ ਦੱਸਿਆ ਕਿ ਹਰਿਆਣਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਕਰਨ ਦਾ ਪ੍ਰਸਤਾਵ ਦਿੱਤਾ ਸੀ ਪਰ ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਕਰਨ ਨੂੰ ਤਰਜੀਹ ਦਿੱਤੀ ਜਿਸ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ।

Advertisement

ਡੱਲੇਵਾਲ ਨੇ ਕਿਹਾ ਕਿ 51 ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਪੈਦਲ ਮਾਰਚ ਕਰਦਿਆਂ ਦਿੱਲੀ ਦੇ ਜੰਤਰ ਮੰਤਰ ਤੱਕ ਪਹੁੰਚਣਾ ਸੀ ਪਰ ਹਰਿਆਣਾ ਸਰਕਾਰ ਨੇ ਬਾਰਡਰ ’ਤੇ ਕੰਡਿਆਲੀ ਤਾਰ ਅਤੇ ਪੱਥਰਾਂ ਦੀ ਬੈਰੀਕੇਡਿੰਗ ਕਰ ਕੇ ਕਿਸਾਨਾਂ ਦਾ ਰਸਤਾ ਰੋਕ ਦਿੱਤਾ। ਭਲਕੇ ਕਿਸਾਨ ਆਗੂ ਆਪਸ ’ਚ ਮੀਟਿੰਗ ਕਰ ਕੇ ਅਗਲੀ ਰਣਨੀਤੀ ਤੈਅ ਕਰਨਗੇ।

Advertisement

Advertisement
×