ਹਰਿਆਣਾ ਸਰਕਾਰ ਵੱਲੋਂ ਸੱਤਵਾਂ ਵਿੱਤ ਕਮਿਸ਼ਨ ਕਾਇਮ
ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਸੱਤਵੇਂ ਵਿੱਤ ਕਮਿਸ਼ਨ ਦਾ ਗਠਨ ਕਰ ਦਿੱਤਾ ਹੈ। ਹਰਿਆਣਾ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਅਤੇ ਮੌਜੂਦਾ ਸਮੇਂ ਹਰਿਆਣਾ ਪਾਵਰ ਜੈਨਰੇਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸੰਜੀਵ ਕੌਸ਼ਲ ਨੂੰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।...
Advertisement
ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਸੱਤਵੇਂ ਵਿੱਤ ਕਮਿਸ਼ਨ ਦਾ ਗਠਨ ਕਰ ਦਿੱਤਾ ਹੈ। ਹਰਿਆਣਾ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਅਤੇ ਮੌਜੂਦਾ ਸਮੇਂ ਹਰਿਆਣਾ ਪਾਵਰ ਜੈਨਰੇਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸੰਜੀਵ ਕੌਸ਼ਲ ਨੂੰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਈਏਐੱਸ ਅਧਿਕਾਰੀ ਡਾ. ਅੰਸ਼ਜ ਸਿੰਘ ਨੂੰ ਕਮਿਸ਼ਨ ਦਾ ਮੈਂਬਰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵੱਲੋਂ ਕਮਿਸ਼ਨ ਦੇ ਬਾਕੀ ਮੈਂਬਰਾਂ ਦੀ ਨਿਯੁਕਤੀ ਬਾਅਦ ਵਿੱਚ ਕੀਤੀ ਜਾਵੇਗੀ। ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕਮਿਸ਼ਨ ਪੰਚਾਇਤੀ ਰਾਜ ਸੰਸਥਾਵਾਂ ਜ਼ਿਲ੍ਹਾ ਪਰਿਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਵਿੱਚ ਫੰਡਾਂ ਦੀ ਵੰਡ ਸਬੰਧੀ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੇਗਾ। ਕਮਿਸ਼ਨ ਨੂੰ 31 ਮਾਰਚ 2026 ਤੱਕ ਰਾਜਪਾਲ ਨੂੰ ਆਪਣੀ ਰਿਪੋਰਟ ਸੌਂਪਣੀ ਪਵੇਗੀ। -ਟਨਸ
Advertisement
Advertisement