ਹਰਿਆਣਾ ਸਰਕਾਰ ਟੇਲਾਂ ਤੱਕ ਪਹੁੰਚਾਏਗੀ ਨਹਿਰੀ ਪਾਣੀ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਟੇਲਾਂ ਤੱਕ ਪਾਣੀ ਪਹੁੰਚਾਉਣ ਲਈ ਕੀਤੀ ਪਹਿਲਕਦਮੀ ਮਗਰੋਂ ਹਰਿਆਣਾ ਸਰਕਾਰ ਨੇ ਵੀ ਸੂਬੇ ਵਿੱਚ ਖੇਤੀਬਾੜੀ ਲਈ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਰਣਨੀਤੀ ਤਿਆਰ...
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਟੇਲਾਂ ਤੱਕ ਪਾਣੀ ਪਹੁੰਚਾਉਣ ਲਈ ਕੀਤੀ ਪਹਿਲਕਦਮੀ ਮਗਰੋਂ ਹਰਿਆਣਾ ਸਰਕਾਰ ਨੇ ਵੀ ਸੂਬੇ ਵਿੱਚ ਖੇਤੀਬਾੜੀ ਲਈ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਰਣਨੀਤੀ ਤਿਆਰ ਕੀਤੀ ਹੈ। ਇਸ ਲਈ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਨਹਿਰਾਂ ਦੇ ਪੁਨਰਵਾਸ ਅਤੇ ਸੁਧਾਰ ਲਈ ਕਾਰਜ ਸ਼ੁਰੂ ਕਰਨ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਸ ’ਤੇ 315 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੀਆਂ ਨਹਿਰਾਂ ਨੂੰ ਡੂੰਘਾ, ਚੌੜਾ ਅਤੇ ਢਾਂਚੇ ਨੂੰ ਆਧੁਨਿਕ ਤਕਨੀਕ ਨਾਲ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸੂਏ, ਚੋਏ ਸਾਫ਼ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਖੇਤੀਬਾੜੀ ਲਈ ਸਮੇਂ ਸਿਰ ਨਹਿਰੀ ਪਾਣੀ ਪਹੁੰਚਾਇਆ ਜਾ ਸਕੇ।
Advertisement
Advertisement
×