DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Haryana Teachers Awards: ਅਧਿਆਪਨ ਸਮਾਜ ਦੇ ਨਿਰਮਾਣ ਦਾ ਸ਼ਕਤੀਸ਼ਾਲੀ ਸਾਧਨ: ਘੋਸ਼

ਅਧਿਆਪਕ ਦਿਵਸ ਮੌਕੇ ਹਰਿਆਣਾ ’ਚ 79 ਅਧਿਆਪਕਾਂ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।
Advertisement

ਇੱਥੇ ਅਧਿਆਪਕ ਦਿਵਸ ਮੌਕੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਅਤੇ ਵਿਲੱਖਣ ਯੋਗਦਾਨ ਲਈ 79 ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਅਧਿਆਪਕਾਂ ਨੂੰ 1 ਲੱਖ ਰੁਪਏ, ਮੈਡਲ, ਸ਼ਾਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਿਆਣਾ ਦੀ ਪਹਿਲੀ ਮਹਿਲਾ ਨਾਗਰਿਕ ਮਿੱਤਰਾ ਘੋਸ਼ ਅਤੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਮੌਜੂਦ ਸਨ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਰਾਜਪਾਲ ਨੇ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਿਰਫ਼ ਵਿਅਕਤੀਗਤ ਪ੍ਰਾਪਤੀ ਨਹੀਂ ਸਗੋਂ ਸਮੁੱਚੇ ਅਧਿਆਪਕ ਭਾਈਚਾਰੇ, ਸਿੱਖਿਆ ਪ੍ਰਣਾਲੀ ਅਤੇ ਹਰਿਆਣਾ ਦੇ ਉੱਜਵਲ ਭਵਿੱਖ ਦੀ ਮਾਨਤਾ ਹੈ। ਡਾ. ਰਾਧਾਕ੍ਰਿਸ਼ਨਨ ਦਾ ਜੀਵਨ ਇਸ ਗੱਲ ਦੀ ਪ੍ਰੇਰਨਾਦਾਇਕ ਉਦਾਹਰਣ ਹੈ ਕਿ ਕਿਵੇਂ ਅਧਿਆਪਨ ਸਿਰਫ਼ ਇੱਕ ਪੇਸ਼ਾ ਨਹੀਂ ਹੈ ਸਗੋਂ ਸਮਾਜ ਨਿਰਮਾਣ ਦਾ ਸ਼ਕਤੀਸ਼ਾਲੀ ਸਾਧਨ ਹੈ। ਅੱਜ ਦੇ ਅਧਿਆਪਕ ਦੀ ਜ਼ਿੰਮੇਵਾਰੀ ਸਿਰਫ਼ ਪਾਠਕ੍ਰਮ ਨੂੰ ਪੂਰਾ ਕਰਨ ਅਤੇ ਪ੍ਰੀਖਿਆ ਦੇ ਨਤੀਜੇ ਦੇਣ ਤੋਂ ਪਰੇ ਹੈ। ਗਿਆਨ ਦੇਣ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਚਰਿੱਤਰ ਦਾ ਨਿਰਮਾਣ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਸਖ਼ਤ ਮਿਹਨਤ, ਵਿਗਿਆਨਕ ਦ੍ਰਿਸ਼ਟੀਕੋਣ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਜੇ ਸਿੰਘ ਦਹੀਆ, ਰਾਜਪਾਲ ਦੇ ਸਕੱਤਰ ਵਿਜੇ ਕੁਮਾਰ ਭਾਵਕੱਟੀ, ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਜਿਤੇਂਦਰ ਕੁਮਾਰ, ਐਲੀਮੈਂਟਰੀ ਸਿੱਖਿਆ ਦੀ ਡਾਇਰੈਕਟਰ ਮਨਿਤਾ ਮਲਿਕ, ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ, ਮੇਅਰ ਸ਼ਿਆਮ ਲਾਲ ਬਾਂਸਲ, ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈ ਮਿੱਤਲ ਅਤੇ ਹੋਰ ਪਤਵੰਤੇ ਮੌਜੂਦ ਸਨ।

Advertisement

Advertisement
Advertisement
×