DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਰਿਆਣਾ ਵਿਧਾਨ ਸਭਾ: ਮੌਨਸੂਨ ਇਜਲਾਸ ਦੇ ਆਖ਼ਰੀ ਦਿਨ 11 ਬਿੱਲ ਪਾਸ

ਸਫ਼ਾਈ ਮੁਲਾਜ਼ਮਾਂ ਦੀ ਹਡ਼ਤਾਲ ਦੇ ਮੁੱਦੇ ’ਤੇ ਹੰਗਾਮਾ; ਕਾਂਗਰਸ ਨੇ ਕੰਮ ਰੋਕੂ ਮਤਾ ਲਿਆਂਦਾ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਅੰਦਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਆਪੋ-ਆਪਣੀ ਗੱਲ ਰੱਖਦੇ ਹੋਏ। -ਫੋਟੋਆਂ: ਰਵੀ ਕੁਮਾਰ
Advertisement

ਹਰਿਆਣਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਮੌਨਸੂਨ ਇਜਲਾਸ ਅੱਜ ਹੰਗਾਮੇ ਤੋਂ ਭਾਅਦ ਸਮਾਪਤ ਹੋ ਗਿਆ। ਸੈਸ਼ਨ ਦੇ ਆਖ਼ਰੀ ਦਿਨ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਹੰਗਾਮਾ ਕੀਤਾ ਗਿਆ। ਇਸੇ ਹੰਗਾਮੇ ਦੌਰਾਨ ਵਿਧਾਨ ਸਭਾ ਸੈਸ਼ਨ ਦੇ ਅੰਤਿਮ ਦਿਨ 11 ਬਿੱਲ ਪਾਸ ਕੀਤੇ ਗਏ ਹਨ। ਇਸ ਵਿੱਚ ਹਰਿਆਣਾ ਰਾਜ ਘੱਟ-ਗਿਣਤੀ ਕਮਿਸ਼ਨ ਬਿੱਲ, ਹਰਿਆਣਾ ਪਿੰਡ ਸ਼ਾਮਲਾਟ ਜ਼ਮੀਨ (ਸੋਧ) ਬਿੱਲ, ਹਰਿਆਣਾ ਸਥਾਨਕ ਲੇਖਾ ਪ੍ਰੀਖਿਆ ਬਿੱਲ, ਹਰਿਆਣਾ ਨਿੱਜੀ ਯੂਨੀਵਰਸਿਟੀ (ਸੋਧ) ਬਿੱਲ, ਹਰਿਆਣਾ ਰਾਜ ਮਹਿਲਾ ਕਮਿਸ਼ਨ (ਸੋਧ) ਬਿੱਲ, ਹਰਿਆਣਾ ਮਾਲ ਅਤੇ ਸੇਵਾ ਕਰ (ਸੋਧ) ਬਿੱਲ, ਹਰਿਆਣਾ ਪੰਚਾਇਤੀ ਰਾਜ (ਸੋਧ) ਬਿੱਲ, ਹਰਿਆਣਾ ਰਾਜ ਭੌਤਿਕ ਚਿਕਿਤਸਾ ਪਰਿਸ਼ਦ (ਨਿਰਸਨ) ਬਿੱਲ, ਹਰਿਆਣਾ ਲਾਅ ਅਫ਼ਸਰ (ਸੋਧ) ਬਿੱਲ ਅਤੇ ਹਰਿਆਣਾ ਕਾਰੋਬਾਰ ਦਾ ਅਧਿਕਾਰ ਐਕਟ 2026 ਸ਼ਾਮਲ ਹਨ।

ਇਸ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਦੇ ਮੁੱਦੇ ’ਤੇ ਹੰਗਾਮਾ ਹੋਇਆ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਸੂਬੇ ਵਿੱਚ 6 ਅਗਸਤ ਤੋਂ ਚੱਲ ਰਹੀ ਹੜਤਾਲ ਦੇ ਮੁੱਦੇ ’ਤੇ ਕੰਮ ਰੋਕੂ ਮਤਾ ਲਿਆਂਦਾ ਗਿਆ, ਜਿਸ ਨੂੰ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਸਿੰਘ ਕਲਿਆਣ ਨੇ ਨਾ ਮਨਜ਼ੂਰ ਕਰ ਦਿੱਤਾ ਹੈ। ਮਤਾ ਮਨਜ਼ੂਰ ਨਾ ਕਰਨ ਦਾ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਵਿਰੋਧ ਕੀਤਾ।

Advertisement

ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਸੂਬੇ ਵਿੱਚ ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਕਰ ਕੇ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ। ਦੂਜੇ ਪਾਸੇ ਸਫ਼ਾਈ ਮੁਲਾਜ਼ਮਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਕੈਬਨਿਟ ਮੰਤਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਮੁਲਾਜ਼ਮਾਂ ਦੀਆਂ 13 ਵਿੱਚੋਂ 12 ਮੰਗਾਂ ਮੰਨ ਲਈਆਂ ਗਈਆਂ ਹਨ। ਜਦੋਂ ਕਿ ਸਫ਼ਾਈ ਮੁਲਾਜ਼ਮਾਂ ਵੱਲੋਂ ਦੋ ਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਜੋ ਕਿ ਕਾਨੂੰਨੀ ਤੌਰ ’ਤੇ ਨਹੀਂ ਹੋ ਸਕਦੀ ਹੈ। ਇਸ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ, ਜਿਸ ਕਰ ਕੇ ਸਰਕਾਰ ਤੇ ਮੁਲਾਜ਼ਮਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ।

Advertisement

ਕੈਬਨਿਟ ਮੰਤਰੀ ਬੇਦੀ ਨੇ ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭੁਪਿੰਦਰ ਸਿੰਘ ਹੁੱਡਾ ਨੇ ਸਾਲ 2014 ਵਿੱਚ ਕੱਚੇ ਸਫ਼ਾਈ ਮੁਲਾਜ਼ਮਾਂ ਨੂੰ 10 ਸਾਲ ਬਾਅਦ ਪੱਕਾ ਕਰਨ ਦਾ ਕਾਨੂੰਨ ਤਿਆਰ ਕੀਤਾ ਸੀ। ਇਸ ਤੋਂ ਪਹਿਲਾਂ ਸ੍ਰੀ ਚੌਟਾਲਾ ਨੇ 6 ਸਾਲ ਬਾਅਦ ਪੱਕੇ ਕਰਨ ਦਾ ਫ਼ੈਸਲਾ ਲਿਆ ਸੀ ਤਾਂ ਮੌਜੂਦਾ ਸਰਕਾਰ 2 ਸਾਲ ਵਿੱਚ ਪੱਕੇ ਕਰਨ ਦਾ ਫੈਸਲਾ ਨਹੀਂ ਲੈ ਸਕਦੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਫ਼ਾਈ ਮੁਲਾਜ਼ਮਾਂ ਦੇ ਮੁੱਦੇ ’ਤੇ ਲਗਾਤਾਰ ਸਿਆਸਤ ਕੀਤੀ ਜਾ ਰਹੀ ਹੈ।

ਕਾਂਗਰਸ ਨੂੰ ਸਿੱਖ ਕਤਲੇਆਮ ਦੇ ਪੋਸਟਰਾਂ ’ਤੇ ਇਤਰਾਜ਼: ਨਾਇਬ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਕਾਂਗਰਸ ਨੇ ਵਿਧਾਨ ਸਭਾ ਦੀ ਮਰਿਆਦਾ ਨੂੰ ਸਿਰਫ਼ ਗੇਟ ’ਤੇ ਹੀ ਨਹੀਂ, ਸਗੋਂ ਸਦਨ ਦੇ ਅੰਦਰ ਵੀ ਤਾਰ-ਤਾਰ ਕਰਨ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ 27 ਅਗਸਤ ਨੂੰ ਸਦਨ ਵਿੱਚ ਕਾਂਗਰਸ ਪਾਰਟੀ ਤੋਂ ਚੁਣੇ ਗਏ ਇੱਕ ਸਿੱਖ ਦਲਿਤ ਵਿਧਾਇਕ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਪੋਸਟਰ ਦਿਖਾਉਂਦਿਆਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲਿਆਂ ਤੋਂ ਮੁਆਫ਼ੀ ਦੀ ਮੰਗ ਕੀਤੀ ਤਾਂ ਕਾਂਗਰਸ ਪਾਰਟੀ ਦੇ ਵਿਧਆਇਕਾਂ ਨੇ ਪੋਸਟਰ ’ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ 1984 ਦੇ ਕਤਲੇਆਮ ਦੌਰਾਨ ਸਿੱਖਾਂ ’ਤੇ ਜ਼ੁਲਮ ਨੂੰ ਭੁਲਾਇਆ ਨਹੀਂ ਜਾ ਸਕਦਾ।

Advertisement
×