DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ATM ਕਾਰਡ ਬਦਲ ਕੇ ਕਢਵਾਉਣ ਲੱਗਾ ਸੀ ਪੈਸੇ; ਲੋਕਾਂ ਨੇ ਇੱਕ ਨੂੰ ਕਰ ਲਿਆ ਕਾਬੂ, ਦੂਜਾ ਫਰਾਰ

ਮੁਲਜ਼ਮ ਕੋਲੋਂ ਵੱਖ-ਵੱਖ ਬੈਂਕਾਂ ਦੇ ਏਟੀਐਮ ਕਾਰਡ ਅਤੇ ਪਰਸ ਬਰਾਮਦ

  • fb
  • twitter
  • whatsapp
  • whatsapp
featured-img featured-img
ਏਟੀਐਮ ਬਦਲ ਕੇ ਲੋਕਾਂ ਨਾਲ ਠੱਗੀ ਮਾਰਨ ਕੋਲੋਂ ਬਰਾਮਦ ਕੀਤੇ ਗਏ ਵੱਖ-ਵੱਖ ਬੈਂਕਾਂ ਦੇ ਏਟੀਐਮ ਕਾਰਡ ਅਤੇ ਬਟੂਏ। ਫੋਟੋ: ਰਣਬੀਰ ਸਿੰਘ
Advertisement

ਭਿੱਖੀਵਿੰਡ-ਪੱਟੀ ਰੋਡ ’ਤੇ ਬੱਸ ਅੱਡੇ ਦੇ ਸਾਹਮਣੇ ਸਥਿਤ ਏਟੀਐਮ ਵਿੱਚੋਂ ਪੈਸੇ ਕਢਵਾਉਣ ਆਏ ਵਿਅਕਤੀ ਦਾ ਏਟੀਐਮ ਕਾਰਡ ਬਦਲ ਕੇ ਪੈਸੇ ਕਢਵਾਉਣ ਦੀ ਕਥਿਤ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਵਿੱਚੋਂ ਇੱਕ ਨੂੰ ਲੋਕਾਂ ਨੇ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ, ਜਦਕਿ ਉਸ ਦਾ ਦੂਜਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਕਾਬੂ ਕੀਤੇ ਵਿਅਕਤੀ ਕੋਲੋਂ ਕਈ ਏਟੀਐਮ ਕਾਰਡ ਅਤੇ ਬਟੂਏ ਬਰਾਮਦ ਹੋਏ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੱਟੀ ਰੋਡ ਸਥਿਤ ਏਟੀਐਮ ਵਿੱਚੋਂ ਪੈਸੇ ਕਢਵਾਉਣ ਗਿਆ ਸੀ। ਇਸ ਦੌਰਾਨ ਦੋ ਵਿਅਕਤੀ ਉੱਥੇ ਆਏ ਅਤੇ ਉਸ ਨੂੰ ਕਹਿਣ ਲੱਗੇ ਕਿ ਏਟੀਐਮ ਵਿੱਚੋਂ ਪੈਸੇ ਕਢਵਾਉਣ ਵਿੱਚ ਉਹ ਉਸ ਦੀ ਮਦਦ ਕਰ ਦਿੰਦੇ ਹਨ। ਉਨ੍ਹਾਂ ਕਥਿਤ ਤੌਰ ’ਤੇ ਉਸ ਦਾ ਏਟੀਐਮ ਕਾਰਡ ਲੈਣ ਦੀ ਕੋਸ਼ਿਸ਼ ਕੀਤੀ। ਸ਼ੱਕ ਪੈਣ ’ਤੇ ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਵੇਂ ਵਿਅਕਤੀ ਮੌਕੇ ਤੋਂ ਭੱਜਣ ਲੱਗੇ। ਸ਼ਰਨਜੀਤ ਸਿੰਘ ਨੇ ਉਨ੍ਹਾਂ ਦਾ ਪਿੱਛਾ ਕਰਦਿਆਂ ਲੋਕਾਂ ਦੀ ਮਦਦ ਨਾਲ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ, ਜਦਕਿ ਉਸ ਦਾ ਦੂਜਾ ਸਾਥੀ ਫਰਾਰ ਹੋ ਗਿਆ।

Advertisement

ਮੌਕੇ ’ਤੇ ਮੌਜੂਦ ਅਮਨਬੀਰ ਸਿੰਘ ਅਤੇ ਰਾਜਬੀਰ ਸਿੰਘ ਨੇ ਦੱਸਿਆ ਕਿ ਏਟੀਐਮਾਂ ਦੇ ਆਲੇ-ਦੁਆਲੇ ਅਜਿਹੇ ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਬੈਂਕ ਪ੍ਰਬੰਧਕਾਂ ਤੋਂ ਏਟੀਐਮ ਮਸ਼ੀਨਾਂ ’ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ।

Advertisement

ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਮੁਖੀ ਹਰਪ੍ਰੀਤ ਸਿੰਘ ਵਿਰਕ ਨੇ ਕਿਹਾ ਕਿ ਫੜੇ ਗਏ ਵਿਅਕਤੀ ਖ਼ਿਲਾਫ਼ ਬਿਆਨ ਦਰਜ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
×