ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਜਾਂਚ ਸ਼ੁਰੂ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਘਟਣ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅੱਜ ਤੋਂ ਮੈਡੀਕਲ ਕੈਂਪ ਸ਼ੁਰੂ ਹੋ ਗਏ ਹਨ। ਇਸ ਦੌਰਾਨ ਹੜ੍ਹ ਪ੍ਰਭਾਵਿਤ 2,303 ਪਿੰਡਾਂ ਵਿੱਚ ਆਯੁਰਵੈਦਿਕ ਡਾਕਟਰਾਂ ਤੋਂ ਲੈ ਕੇ ਐੱਮ.ਬੀ.ਬੀ.ਐੱਸ....
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਘਟਣ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅੱਜ ਤੋਂ ਮੈਡੀਕਲ ਕੈਂਪ ਸ਼ੁਰੂ ਹੋ ਗਏ ਹਨ। ਇਸ ਦੌਰਾਨ ਹੜ੍ਹ ਪ੍ਰਭਾਵਿਤ 2,303 ਪਿੰਡਾਂ ਵਿੱਚ ਆਯੁਰਵੈਦਿਕ ਡਾਕਟਰਾਂ ਤੋਂ ਲੈ ਕੇ ਐੱਮ.ਬੀ.ਬੀ.ਐੱਸ. ਇੰਟਰਨਜ਼ ਵੱਲੋਂ ਲੋਕਾਂ ਦੀ ਜਾਂਚ ਕੀਤੀ ਜਾਵੇਗੀ। ਇਹ ਗੱਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਖੀ ਹੈ।ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਾਕਟਰ, ਨਿੱਜੀ ਵਾਲੰਟੀਅਰ, ਆਯੁਰਵੈਦ ਮੈਡੀਕਲ ਅਫ਼ਸਰ ਤੇ ਐੱਮ.ਬੀ.ਬੀ.ਐੱਸ. ਇੰਟਰਨਜ਼ ਸਮੇਤ ਵੱਖ-ਵੱਖ ਸਿਹਤ ਪੇਸ਼ੇਵਰ ਵਿਸ਼ੇਸ਼ ਸਿਹਤ ਮੁਹਿੰਮ ਤਹਿਤ ਲੋਕਾਂ ਦਾ ਚੈਕਅੱਪ ਕਰਨਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਨੂੰ ਤਿੰਨ ਮੁੱਖ ਹਿੱਸਿਆਂ ’ਚ ਵੰਡਿਆ ਗਿਆ ਹੈ ਜਿਸ ਵਿੱਚ ਸਿਹਤ ਤੇ ਮੈਡੀਕਲ ਕੈਂਪ ਲਗਾਏ ਜਾਣਗੇ। ਇਸ ਤੋਂ ਬਾਅਦ ਆਸ਼ਾ ਵਰਕਰਾਂ ਵੱਲੋਂ ਘਰ-ਘਰ ਦਾ ਦੌਰਾ ਕੀਤਾ ਜਾਵੇਗਾ। ਅਖੀਰ ਵਿੱਚ 21 ਦਿਨਾਂ ਲਈ ਰੋਜ਼ਾਨਾ ਆਧਾਰ ’ਤੇ ਡੇਂਗੂ ਵਿਰੁੱਧ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਟੀਮਾਂ ਵੱਲੋਂ ਡੇਂਗੂ ਅਤੇ ਮਲੇਰੀਆ ਦੇ ਫੈਲਾਅ ਨੂੰ ਰੋਕਣ ਲਈ ਘਰਾਂ, ਸਕੂਲਾਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਅੰਦਰ ਅਤੇ ਬਾਹਰ ਫੌਗਿੰਗ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਲੋੜੀਂਦੀ ਸਿਹਤ ਸਹੂਲਤ ਮੁਹੱਈਆ ਕਰਵਾਉਣ ਲਈ 550 ਤੋਂ ਵੱਧ ਐਂਬੂਲੈਂਸਾਂ ਦਾ ਫਲੀਟ ਕੰਮ ਵਿੱਚ ਲਗਾਇਆ ਜਾਵੇਗਾ ਜਿਸ ਵਿੱਚ 180 ਸਰਕਾਰੀ ਐਂਬੂਲੈਂਸਾਂ ਅਤੇ 254 ਐਂਬੂਲੈਂਸਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਹੋਣਗੀਆਂ।
ਹੜ੍ਹ ਪ੍ਰਭਾਵਿਤ ਪਿੰਡਾਂ ’ਚ ਪਸ਼ੂਆਂ ਦੀ ਵੈਕਸੀਨੇਸ਼ਨ ਸ਼ੁਰੂ
Advertisement
ਪੰਜਾਬ ਵਿੱਚ ਹੜ੍ਹਾਂ ਕਰ ਕੇ 713 ਪਿੰਡਾਂ ਵਿੱਚ 2.53 ਲੱਖ ਪਸ਼ੂ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਦੀ ਦੇਖਭਾਲ ਲਈ ਵੈਕਸੀਨੇਸ਼ਨ ਮੁਹਿੰਮ ਵੀ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਸ਼ੂਆਂ ਨੂੰ ਹੜ੍ਹ ਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਗਲ ਘੋਟੂ, ਖੁਰ ਰੋਗ, ਥਣਾਂ ਦੀ ਬਿਮਾਰੀ, ਚਿੱਚੜ ਰੋਗ, ਚਮੜੀ ਰੋਗ ਆਦਿ ਰੋਗਾਂ ਤੋਂ ਬਚਾਉਣ ਲਈ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਵਿਭਾਗ ਦੀਆਂ ਟੀਮਾਂ ਵੱਲੋਂ 30 ਸਤੰਬਰ ਤੱਕ ਸਾਰੇ ਸੰਵੇਦਨਸ਼ੀਲ ਪਸ਼ੂਆਂ ਨੂੰ ਟੀਕੇ ਦੀਆਂ ਮੁਫਤ ਖੁਰਾਕਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੈਟਰਨਰੀ ਅਫ਼ਸਰਾਂ ਦੀਆਂ ਟੀਮਾਂ ਰੋਜ਼ਾਨਾ ਪਿੰਡਾਂ ਦੇ ਦੌਰੇ ਕਰ ਰਹੀਆਂ ਹਨ।
Advertisement