ਪੱਤਰ ਪ੍ਰੇਰਕ
ਚੰਡੀਗੜ੍ਹ, 22 ਅਪਰੈਲ
ਯੂਟੀ ਚੰਡੀਗੜ੍ਹ ਦੇ ਸਿਹਤ ਵਿਭਾਗ ਵੱਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਪ੍ਰੋਗਰਾਮਾਂ ਦੀ ਲੜੀ ਤਹਿਤ ਸਿਵਲ ਹਸਪਤਾਲ ਸੈਕਟਰ 22 ਵਿਖੇ ਸਿਹਤ ਮੇਲਾ ਕਰਵਾਇਆ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਸਿਹਤ ਸੇਵਾਵਾਂ ਸਕੱਤਰ ਯਸ਼ਪਾਲ ਗਰਗ ਅਤੇ ਸਿਹਤ ਸੇਵਾਵਾਂ ਤੇ ਪਰਿਵਾਰ ਕਲਿਆਣ ਵਿਭਾਗ ਦੇ ਡਾਇਰੈਕਟਰ ਡਾ. ਸੁਮਨ ਸਿੰਘ ਨੇ ਕੀਤਾ। ਇਸ ਮੌਕੇ ਯਸ਼ਪਾਲ ਗਰਗ ਨੇ ਅੰਗਦਾਨ ਲਈ ਫਾਰਮ ਭਰਿਆ ਅਤੇ ਸਿਹਤ ਮੇਲੇ ਵਿੱਚ ਉਪਲਬਧ ਡਾਇਗਨੌਸਟਿਕ ਸੇਵਾਵਾਂ ਦਾ ਲਾਭ ਵੀ ਲਿਆ।
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਵਿੱਚ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਕੀਤਾ ਗਿਆ। ਮੇਲੇ ਦੌਰਾਨ 642 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ।
ਲਾਲੜੂ (ਪੱਤਰ ਪ੍ਰੇਰਕ): ਇੱਥੇ ਕਮਿਊਨਟੀ ਹੈਲਥ ਸੈਂਟਰ ਵਿੱਚ ਬਲਾਕ ਪੱਧਰੀ ਸਿਹਤ ਮੇਲਾ ਲਾਇਆ ਗਿਆ। ਜਿਸ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਐੱਸਡੀਐੱਮ ਸਵਾਤੀ ਟਿਵਾਣਾ, ਐੱਸਐੱਮਓ ਡੇਰਾਬਸੀ ਡਾ. ਸੰਗੀਤਾ ਜੈਨ, ਐੱਸਐੱਮਓ ਲਾਲੜੂ ਡਾ. ਨਵੀਨ ਕੌਸ਼ਿਕ ਵੀ ਇਸ ਮੌਕੇ ਮੌਜੂਦ ਸਨ। ਇਸ ਮੌਕੇ ਸੱਤ ਸੋ ਤੋਂ ਵੱਧ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ।