DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Health Infrastructure Ready: ਬਰਸਾਤੀ ਬਿਮਾਰੀਆਂ ਤੋਂ ਬਚਾਅ ਲਈ Rapid Response Teams ਬਣਾਈਆਂ

ਡੇਂਗੂ ਮਰੀਜ਼ਾਂ ਲਈ ਸਰਕਾਰੀ ਹਸਪਤਾਲਾਂ ’ਚ 1200 ਬੈੱਡ ਰਾਖਵੇਂ

  • fb
  • twitter
  • whatsapp
  • whatsapp
Advertisement

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਹੜ੍ਹਾਂ ਅਤੇ ਬਰਸਾਤੀ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਤਿਆਰ ਹੈ।

ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਵਿੱਚ 881 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਡੇਂਗੂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿੱਚ 1200 ਬੈੱਡ ਰਾਖਵੇਂ ਕੀਤੇ ਗਏ ਹਨ ਅਤੇ ਟੈਸਟਿੰਗ ਸਮਰੱਥਾ 10 ਗੁਣਾ ਵਧਾ ਦਿੱਤੀ ਗਈ ਹੈ। ਹਸਪਤਾਲਾਂ ਵਿੱਚ ਲੋੜੀਂਦੀਆਂ 85 ਜ਼ਰੂਰੀ ਦਵਾਈਆਂ ਦੀ ਸੂਚੀ ਅਤੇ ਸਟਾਕ ਵੀ ਪਹੁੰਚਾ ਦਿੱਤਾ ਗਿਆ ਹੈ।

Advertisement

ਸਿਹਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 30,000 ਟੈਸਟ ਕੀਤੇ ਜਾ ਚੁੱਕੇ ਹਨ ਅਤੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਮੱਛਰਾਂ ਦੀ ਪੈਦਾਵਾਰ ਰੋਕਣ ਲਈ 2300 ਸਾਂਝੀਆਂ ਟੀਮਾਂ ਬਣਾਈਆਂ ਗਈਆਂ ਹਨ। ਸਾਰੀ ਪ੍ਰਕਿਰਿਆ ਦੀ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਬਣਾ ਕੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Advertisement

ਸਿਹਤ ਮੰਤਰੀ ਨੂੰ ਮੋਦੀ ਦੀ ਪੰਜਾਬ ਫੇਰੀ ਦੌਰਾਨ ਫੰਡ ਮਿਲਣ ਦੀ ਆਸ

ਸਿਹਤ ਮੰਤਰੀ ਨੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਵਿਸ਼ੇਸ਼ ਫੰਡ ਮਿਲਣ ਦੀ ਆਸ ਵੀ ਜਤਾਈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਬੰਦ ਕਰੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਕੇਂਦਰ ਨੂੰ ਪਿਛਲੇ ਸਾਲ ਦੇ ਹੜ੍ਹ ਪੀੜਤਾਂ ਲਈ ਐਲਾਨੀ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ। ਪੰਜਾਬ ਦੇ ਰੋਕੇ ਹੋਏ ਦਿਹਾਤੀ ਵਿਕਾਸ ਫੰਡ ਅਤੇ ਸਿਹਤ ਮੰਤਰਾਲੇ ਦੇ ਫੰਡ ਵੀ ਤੁਰੰਤ ਦਿੱਤੇ ਜਾਣੇ ਚਾਹੀਦੇ ਹਨ।

Advertisement
×