ਦਰਸ਼ਨ ਸਿੰਘ ਸੋਢੀ
ਮੁਹਾਲੀ, 14 ਅਕਤੂਬਰ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅੱਜ ਇਥੋਂ ਦੇ ਫੋਰਟਿਸ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। 10 ਅਕਤੂਬਰ ਨੂੰ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੰਤਰੀ ਦਾ ਬੁਖਾਰ ਉਤਰ ਗਿਆ ਹੈ ਅਤੇ ਫੇਫੜਿਆਂ ਦੀ ਤਕਲੀਫ ਤੋਂ ਹੁਣ ਕਾਫੀ ਆਰਾਮ ਹੈ। ਇਸ ਕਾਰਨ ਛੁੱਟੀ ਦੇ ਕੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਹੈ ਪਰ ਸਿਹਤ ਮੰਤਰੀ ਨੂੰ ਹਫਤਾ ਆਪਣੇ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।