ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਕਤੂਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਚਾਰ ਮੈਂਬਰੀ ਜਾਂਚ ਕਮੇਟੀ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਦੇ ਵਰਾਂਡੇ ਵਿਚ ਜਣੇਪਾ ਹੋਣ ਦੀ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ ਹਨ। ਸ੍ਰੀ ਜੌੜੇਮਾਜਰਾ ਨੇ ਮਾਮਲੇ ਦੀ ਜਾਂਚ ਲਈ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਜ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵੰਦਨਾ ਕੁੰਡਲ, ਡਾ. ਹਰਨਵਨੀਤ, ਡਾ. ਬਿੰਦੂ ਗੁਪਤਾ ਆਧਾਰਿਤ ਚਾਰ ਮੈਂਬਰੀ ਕਮੇਟੀ ਬਣਾਈ ਸੀ। ਇਸ ਕਮੇਟੀ ਨੂੰ 4 ਅਕਤੂਬਰ ਤੱਕ ਆਪਣੀ ਜਾਂਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਾਂਚ ’ਚ ਲਾਪ੍ਰਵਾਹੀ ਵਰਤਣ ਵਾਲੇ ਕਰਮਚਾਰੀਆਂ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਸਟਾਫ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।