ਸਿੱਧੂ ਮੂਸੇਵਾਲਾ ਦਸਤਾਵੇਜ਼ੀ ਮਾਮਲੇ ’ਚ ਸੁਣਵਾਈ 21 ਨੂੰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ‘ਦਿ ਕਿਲਿੰਗ ਕਾਲ’ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵੱਲੋਂ ਅਗਲੀ ਸੁਣਵਾਈ ਹੁਣ 21 ਅਗਸਤ ਨੂੰ ਕੀਤੀ ਜਾਵੇਗੀ। ਅੱਜ ਬੀਬੀਸੀ ਵੱਲੋਂ ਸੀਨੀਅਰ ਵਕੀਲ ਬਲਵੰਤ ਭਾਟੀਆ, ਐਂਕਰ ਇਸ਼ਲੀਨ ਕੌਰ ਤੇ ਅੰਕੁਰ ਜੈਨ...
Advertisement
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ‘ਦਿ ਕਿਲਿੰਗ ਕਾਲ’ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵੱਲੋਂ ਅਗਲੀ ਸੁਣਵਾਈ ਹੁਣ 21 ਅਗਸਤ ਨੂੰ ਕੀਤੀ ਜਾਵੇਗੀ। ਅੱਜ ਬੀਬੀਸੀ ਵੱਲੋਂ ਸੀਨੀਅਰ ਵਕੀਲ ਬਲਵੰਤ ਭਾਟੀਆ, ਐਂਕਰ ਇਸ਼ਲੀਨ ਕੌਰ ਤੇ ਅੰਕੁਰ ਜੈਨ ਵੱਲੋਂ ਐਡਵੋਕੇਟ ਗੁਰਦਾਸ ਸਿੰਘ ਮਾਨ ਪੇਸ਼ ਹੋਏ। ਬੀਬੀਸੀ ਦੇ ਵਕੀਲ ਨੇ ਸਵਾਲ ਕੀਤਾ ਕਿ ਫੌਰੀ ਤੌਰ ’ਤੇ ਰੋਕ ਲਾਉਣ ਦਾ ਮਾਮਲਾ ਮੁੱਦਈ ਧਿਰ ਲਈ ਬਹੁਤ ਅਹਿਮ ਹੁੰਦਾ ਹੈ, ਜਦੋਂ ਮੁੱਦਈ ਧਿਰ ਹੀ ਮਾਮਲੇ ਨੂੰ ਲਟਕਾਉਣ ’ਤੇ ਤੁਲੀ ਹੋਵੇ ਤਾਂ ਸਾਫ਼ ਹੋ ਜਾਂਦਾ ਹੈ ਕਿ ਉਹ ਵਿਰੋਧੀ ਧਿਰ ਨੂੰ ਪ੍ਰੇਸ਼ਾਨ ਕਰਨ ਤੋਂ ਬਿਨਾਂ ਹੋਰ ਕੁਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੇ ਅਗਲੀ ਤਰੀਕ ’ਤੇ ਵੀ ਜਵਾਬ ਦਾਖ਼ਲ ਨਾ ਹੋਇਆ ਤਾਂ ਉਹ ਅਦਾਲਤ ਨੂੰ ਮਾਮਲਾ ਰੱਦ ਕਰਨ ਲਈ ਦਰਖਾਸਤ ਦੇਣਗੇ।
Advertisement
Advertisement