ਪੱਤਰ ਪ੍ਰੇਰਕ
ਹੁਸ਼ਿਆਰਪੁਰ, 2 ਜੂਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ਵਿੱਚ ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਰੁਪਿੰਦਰ ਸਿੰਘ ਦੇ ਛੁੱਟੀ ’ਤੇ ਹੋਣ ਕਰਕੇ ਅੱਜ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਅੱਜ ਭਾਰਤ ਦੇ ਮੁੱਖ ਚੋਣ ਕਮਿਸ਼ਨ ਦਿੱਲੀ ਅਤੇ ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ ਦੇ ਨੁਮਾਇੰਦੇ ਰਿਕਾਰਡ ਲੈ ਕੇ ਆਏ, ਜਿਨ੍ਹਾਂ ਨੂੰ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਟਰਾਇਲ ਸ਼ੁਰੂ ਕਰਨ ਲਈ 5 ਜੁਲਾਈ ਨਿਰਧਾਰਿਤ ਕੀਤੀ ਗਈ। ਕੇਸ ਦੀ ਪੈਰਵੀਂ ਐਡਵੋਕੇਟ ਬੀਐੱਸ ਰਿਆੜ ਅਤੇ ਐਡਵੋਕੇਟ ਹਿਤੇਸ਼ ਪੁਰੀ ਕਰ ਰਹੇ ਹਨ। ਬਲਵੰਤ ਸਿੰਘ ਖੇੜਾ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਟਰਾਇਲ ਚੱਲਣੇ ਸਨ ਤੇ ਮੁੱਖ ਗਵਾਹ ਦੀ ਗਵਾਹੀ ਵੀ ਹੋਣੀ ਸੀ ਪਰ ਜੱਜ ਦੇ ਛੁੱਟੀ ’ਤੇ ਜਾਣ ਕਾਰਨ ਕੇਸ ਦੀ ਅਗਲੀ ਸੁਣਵਾਈ 5 ਜੁਲਾਈ ਨਿਰਧਾਰਿਤ ਕਰ ਦਿੱਤੀ ਗਈ ਹੈ।