ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਟਲੀ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਨਾਭਾ ਦੀ ਨਵੀਂ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਮੁਹਾਲੀ ਦੀ ਅਦਾਲਤ ਵਿਚ ਸੁਣਵਾਈ ਨਹੀਂ ਹੋ ਸਕੀ। ਅੰਮ੍ਰਿਤਸਰ ਵਿੱਚ ਵਕੀਲ ਲਖਵਿੰਦਰ ਸਿੰਘ ਦੇ ਕਤਲ...
Advertisement
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਨਾਭਾ ਦੀ ਨਵੀਂ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਮੁਹਾਲੀ ਦੀ ਅਦਾਲਤ ਵਿਚ ਸੁਣਵਾਈ ਨਹੀਂ ਹੋ ਸਕੀ। ਅੰਮ੍ਰਿਤਸਰ ਵਿੱਚ ਵਕੀਲ ਲਖਵਿੰਦਰ ਸਿੰਘ ਦੇ ਕਤਲ ਖ਼ਿਲਾਫ਼ ਵਕੀਲਾਂ ਦੀ ਹੜਤਾਲ ਕਾਰਨ ਅੱਜ ਸੁਣਵਾਈ ਮੁਲਤਵੀ ਕੀਤੀ ਗਈ। ਹੁਣ ਇਸ ਮਾਮਲੇ ਉੱਤੇ 6 ਅਗਸਤ ਨੂੰ ਸੁਣਵਾਈ ਹੋਵੇਗੀ। ਇਸੇ ਤਰ੍ਹਾਂ ਬਿਕਰਮ ਮਜੀਠੀਆ ਦੀ ਨਾਭਾ ਜੇਲ੍ਹ ਵਿਚਲੀ ਬੈਰਕ ਨੂੰ ਬਦਲਣ ਦੇ ਮਾਮਲੇ ਦੀ ਸੁਣਵਾਈ 5 ਅਗਸਤ ਨੂੰ ਕੀਤੀ ਜਾਵੇਗੀ। ਮਜੀਠੀਆ ਦੇ ਵਕੀਲਾਂ ਨੇ ਜੇਲ੍ਹ ਵਿਚ ਜਾਨ ਦਾ ਖ਼ਤਰਾ ਦੱਸਦਿਆਂ ਸਾਬਕਾ ਮੰਤਰੀ ਲਈ ਓਰੇਂਜ ਕੈਟਾਗਰੀ ਤਹਿਤ ਬੈਰਕ ਦੇਣ ਦੀ ਮੰਗ ਕੀਤੀ ਹੈ।
Advertisement
Advertisement
×