ਮਜੀਠੀਆ ਦੀ ਬੈਰਕ ਬਦਲਣ ਸਬੰਧੀ ਮਾਮਲੇ ਦੀ ਸੁਣਵਾਈ ਛੇ ਨੂੰ
ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਵਿਚਲੀ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ ਛੇ ਸਤੰਬਰ ’ਤੇ ਪੈ ਗਈ ਹੈ। ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਅੱਜ...
Advertisement
ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਵਿਚਲੀ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ ਛੇ ਸਤੰਬਰ ’ਤੇ ਪੈ ਗਈ ਹੈ। ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਅੱਜ ਇਸ ਮਾਮਲੇ ਦੀ ਸੁਣਵਾਈ ਹੋਈ ਤੇ ਹੁਣ ਇਸ ਦੀ ਅਗਲੀ ਸੁਣਵਾਈ ਛੇ ਸਤੰਬਰ ਨੂੰ ਹੋਵੇਗੀ। ਬਿਕਰਮ ਮਜੀਠੀਆ ਦੇ ਵਕੀਲਾਂ ਐੱਚ ਐੱਸ ਧਨੋਆ, ਦਮਨਵੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਕਲੇਰ ਵੱਲੋਂ 11 ਜੁਲਾਈ ਨੂੰ ਮੁਹਾਲੀ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਕੇ ਬੈਰਕ ਬਦਲਣ ਦੀ ਮੰਗ ਕੀਤੀ ਸੀ। ਉਨ੍ਹਾਂ ਸਬੰਧਿਤ ਬੈਰਕ ਵਿਚ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਉਨ੍ਹਾਂ ਨੂੰ ਓਰੇਂਜ ਕੈਟੇਗਿਰੀ ਤਹਿਤ ਸਹੂਲਤਾਂ ਦੀ ਵੀ ਮੰਗ ਕੀਤੀ ਸੀ। ਸਰਕਾਰੀ ਤੇ ਬਚਾਉ ਪੱਖ ਵੱਲੋਂ ਇਸ ਬਾਰੇ ਕਈ ਤਰੀਕਾਂ ’ਤੇ ਬਹਿਸ ਹੋ ਚੁੱਕੀ ਹੈ।
Advertisement
Advertisement