ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਦੇ ਬਹੁਤੇ ਇਲਾਕਿਆਂ ਵਿਚ ਅੱਜ ਮੀਂਹ ਪਿਆ। ਇਸ ਨਾਲ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਰਾਜਧਾਨੀ ਚੰਡੀਗੜ੍ਹ ਵਿਚ ਹਲਕੀ ਵਰਖਾ ਹੋਈ। ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਪੰਜ ਡਿਗਰੀ ਘੱਟ ਸੀ। ਪੰਜਾਬ ਦੇ ਪਟਿਆਲਾ ਵਿਚ ਵੱਧ ਤੋਂ ਵੱਧ ਤਾਪਮਾਨ 27.8 ਡਿਗਰੀ ਰਿਹਾ ਜੋ ਕਿ ਆਮ ਨਾਲੋਂ ਛੇ ਡਿਗਰੀ ਘੱਟ ਸੀ। ਇੱਥੇ 15 ਮਿਲੀਮੀਟਰ ਵਰਖਾ ਹੋਈ। ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 28.4 ਡਿਗਰੀ ਰਿਕਾਰਡ ਕੀਤਾ ਗਿਆ। ਲੁਧਿਆਣਾ ਵਿਚ ਵੀ ਹਲਕਾ ਮੀਂਹ ਪਿਆ ਤੇ ਤਾਪਮਾਨ 28 ਡਿਗਰੀ ਰਿਹਾ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਦੌਰਾਨ ਪੰਜਾਬ-ਹਰਿਆਣਾ ਵਿਚ ਹੋਰ ਮੀਂਹ ਪੈਣ ਦੇ ਆਸਾਰ ਹਨ। -ਪੀਟੀਆਈ