ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਵਿੱਚ ਹਾਈ ਅਲਰਟ

ਪੰਜਾਬ ਪੁਲੀਸ ਵੱਲੋਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਹਾਈ ਅਲਰਟ ਕੀਤਾ ਗਿਆ ਹੈ। ਇਸੇ ਦੇ ਚਲਦਿਆਂ ਪੁਲੀਸ ਵੱਲੋਂ ਪੰਜਾਬ ਭਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੌਰਾਨ ਪੁਲੀਸ ਦੇ ਮੁਲਾਜ਼ਮ 24 ਘੰਟੇ ਸ਼ਹਿਰ ਦੇ ਚੱਪੇ-ਚੱਪੇ ’ਤੇ ਚੌਕਸੀ ਰੱਖ...
ਅੰਮਿ੍ਰਤਸਰ ’ਚ ਫਲੈਗ ਮਾਰਚ ਕਰਦੀ ਹੋਈ ਪੁਲੀਸ। -ਫੋਟੋ: ਵਿਸ਼ਾਲ ਕੁਮਾਰ
Advertisement

ਪੰਜਾਬ ਪੁਲੀਸ ਵੱਲੋਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਹਾਈ ਅਲਰਟ ਕੀਤਾ ਗਿਆ ਹੈ। ਇਸੇ ਦੇ ਚਲਦਿਆਂ ਪੁਲੀਸ ਵੱਲੋਂ ਪੰਜਾਬ ਭਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੌਰਾਨ ਪੁਲੀਸ ਦੇ ਮੁਲਾਜ਼ਮ 24 ਘੰਟੇ ਸ਼ਹਿਰ ਦੇ ਚੱਪੇ-ਚੱਪੇ ’ਤੇ ਚੌਕਸੀ ਰੱਖ ਰਹੇ ਹਨ, ਜਿਸ ਦੀ ਡੀਜੀਪੀ ਗੌਰਵ ਯਾਦਵ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ। ਅੱਜ ਪੰਜਾਬ ਪੁਲੀਸ ਨੇ ਡੀਜੀਪੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਾਰੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀ ਤੇ ਪੁਲੀਸ ਕਮਿਸ਼ਨਰਾਂ ਦੀ ਅਗਵਾਈ ਹੇਠ ਪੁਲੀਸ ਵੱਲੋਂ ਸਾਰੇ ਭੀੜ-ਭੜੱਕੇ ਵਾਲੇ ਸਥਾਨਾਂ ਸਣੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਬਾਜ਼ਾਰਾਂ, ਸ਼ਾਪਿੰਗ ਮਾਲਾਂ, ਜਨਤਕ ਪਾਰਕਾਂ ਆਦਿ ’ਤੇ ਜਾਂਚ ਕੀਤੀ ਗਈ।

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ 1500 ਤੋਂ ਵੱਧ ਮੁਲਾਜ਼ਮਾਂ ਦੀਆਂ ਲਗਪਗ 250 ਤੋਂ ਵੱਧ ਪੁਲੀਸ ਟੀਮਾਂ ਨੇ ਸੂਬੇ ਵਿੱਚ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ ਇਸ ਦੌਰਾਨ ਕਈ ਥਾਈਂ ਨਾਕੇ ਵੀ ਲਾਏ ਗਏ। ਇਸ ਤੋਂ ਇਲਾਵਾ ਪੁਲੀਸ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਨੂੰ ਜਾਰੀ ਰੱਖਦਿਆਂ 374 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਰਾਜ ਭਰ ਵਿੱਚ 53 ਕੇਸ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲੀਸ ਨੇ 2.4 ਕਿੱਲੋ ਹੈਰੋਇਨ ਅਤੇ 42,800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੰਜਾਬ ਪੁਲੀਸ ਨੇ ਅੱਜ ਸੂਬੇ ਵਿੱਚ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Advertisement

Advertisement