ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 6 ਨਵੰਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕੈੱਟ ਦੇ ਹੁਕਮਾਂ ਖ਼ਿਲਾਫ਼ ਪੰਜਾਬ ਰਾਜ ਨੂੰ ਅਪੀਲ ਕਰਨ ਦੀ ਵੀ ਆਗਿਆ ਦੇ ਦਿੱਤੀ ਹੈ। 17 ਜਨਵਰੀ ਨੂੰ ਕੈਟ ਨੇ ਸ੍ਰੀ ਗੁਪਤਾ ਦੀ ਰਾਜ ਪੁਲੀਸ ਮੁਖੀ ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ, ਜੋ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਸੀ। ਸੀਨੀਅਰ ਆਈਪੀਐੱਸ ਅਧਿਕਾਰੀ ਮੁਹੰਮਦ ਮੁਸਤਫਾ ਅਤੇ ਸਿਧਾਰਥ ਚਟੋਪਾਧਿਆਏ ਨੇ ਅਪੀਲ ਕੀਤੀ ਸੀ ਕਿ ਸ੍ਰੀ ਗੁਪਤਾ ਨੂੰ ਉਨ੍ਹਾਂ ਦੀ ਸੀਨੀਅਰਤਾ ਨੂੰ ਨਜ਼ਰਅੰਦਾਜ਼ ਕਰਦਿਆਂ ਡੀਜੀਪੀ ਬਣਾਇਆ ਗਿਆ ਸੀ। ਮੁਸਤਫਾ 1985 ਬੈਚ ਦੇ ਅਧਿਕਾਰੀ ਹਨ, ਜਦੋਂ ਕਿ ਚਟੋਪਾਧਿਆਏ 1986 ਬੈਚ ਦੇ, ਦੂਜੇ ਪਾਸੇ ਸ੍ਰੀ ਗੁਪਤਾ 1987 ਬੈਚ ਦੇ ਅਧਿਕਾਰੀ ਹਨ।