DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਰੈਗੂਲਰ ਜ਼ਮਾਨਤ

ਵਿਜੀਲੈਂਸ ਲਈ ਚਲਾਨ ਪੇਸ਼ ਕਰਨ ਲਈ ਰਾਹ ਪੱਧਰਾ

  • fb
  • twitter
  • whatsapp
  • whatsapp
Advertisement
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਬਠਿੰਡਾ ਵਿਕਾਸ ਅਥਾਰਿਟੀ ਦੇ ਤਤਕਾਲੀ ਪੀ ਸੀ ਐੱਸ ਅਧਿਕਾਰੀ ਬਿਕਰਮਜੀਤ ਸਿੰਘ ਅਤੇ ਅਥਾਰਿਟੀ ਦੇ ਸੁਪਰਡੈਂਟ ਪੰਕਜ ਕਾਲੀਆ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਬਠਿੰਡਾ ਨੇ ਮਨਪ੍ਰੀਤ ਬਾਦਲ ਤੇ ਹੋਰਨਾਂ ਖ਼ਿਲਾਫ਼ 23 ਸਤੰਬਰ 2023 ਨੂੰ ਮੁਕੱਦਮਾ ਦਰਜ ਕੀਤਾ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਨਪ੍ਰੀਤ ਬਾਦਲ ਅਤੇ ਬਾਕੀ ਅਧਿਕਾਰੀਆਂ ਨੂੰ 16 ਅਕਤੂਬਰ 2023 ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਜਸਟਿਸ ਅਮਨ ਚੌਧਰੀ ਦੀ ਅਦਾਲਤ ’ਚ ਅੱਜ ਸੁਣਵਾਈ ਮੌਕੇ ਪੰਜਾਬ ਸਰਕਾਰ ਤਰਫ਼ੋਂ ਲਾਅ ਅਫ਼ਸਰ ਦੀਪਇੰਦਰ ਸਿੰਘ ਪੇਸ਼ ਹੋਏ ਅਤੇ ਇਸ ਮੌਕੇ ਕੇਸ ਦੇ ਤਫ਼ਤੀਸ਼ੀ ਅਫ਼ਸਰ ਡੀ ਐੱਸ ਪੀ ਕੁਲਵੰਤ ਸਿੰਘ ਲਹਿਰੀ ਵੀ ਹਾਜ਼ਰ ਸਨ।
ਮਨਪ੍ਰੀਤ ਬਾਦਲ ਨੇ ਇਸ ਕੇਸ ਨੂੰ ਸਿਆਸੀ ਬਦਲਾਖੋਰੀ ਦਾ ਮਾਮਲਾ ਦੱਸਿਆ ਸੀ। ਹੁਣ ਮਾਮਲਾ ਹਾਈ ਕੋਰਟ ’ਚ ਲੰਮੇ ਸਮੇਂ ਤੋਂ ਪੈਂਡਿੰਗ ਹੋਣ ਕਰਕੇ ਵਿਜੀਲੈਂਸ ਇਸ ਮਾਮਲੇ ’ਚ ਹਾਲੇ ਤੱਕ ਅਦਾਲਤ ’ਚ ਚਲਾਨ ਵੀ ਪੇਸ਼ ਨਹੀਂ ਕਰ ਸਕੀ ਸੀ। ਹਾਈ ਕੋਰਟ ਵੱਲੋਂ ਮਨਪ੍ਰੀਤ ਬਾਦਲ ਤੇ ਹੋਰਨਾਂ ਨੂੰ ਰੈਗੂਲਰ ਜ਼ਮਾਨਤ ਦਿੱਤੇ ਜਾਣ ਨਾਲ ਹੁਣ ਵਿਜੀਲੈਂਸ ਲਈ ਵੀ ਚਲਾਨ ਪੇਸ਼ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ।
ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ ਜੋ ਕਿ ਮਨਪ੍ਰੀਤ ਬਾਦਲ ਵੱਲੋਂ ਬਠਿੰਡਾ ਵਿਕਾਸ ਅਥਾਰਿਟੀ ਤੋਂ ਕਾਂਗਰਸੀ ਹਕੂਮਤ ਦੌਰਾਨ 1560 ਵਰਗ ਗਜ ਦੋ ਦੋ ਪਲਾਟ ਖ਼ਰੀਦੇ ਜਾਣ ਨਾਲ ਸਬੰਧਿਤ ਸੀ।
Advertisement
×