ਸੰਜੀਵ ਹਾਂਡਾ
ਫ਼ਿਰੋਜ਼ਪੁਰ, 17 ਜੂਨ
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਗੈਂਗਸਟਰ ਜੈਪਾਲ ਭੁੱਲਰ ਦੇ ਦੁਬਾਰਾ ਪੋਸਟਮਾਰਟਮ ਦੀ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਜੈਪਾਲ ਦਾ ਪਰਿਵਾਰ ਹੁਣ ਸੁਪਰੀਮ ਕੋਰਟ ਜਾਵੇਗਾ। ਇਸ ਗੱਲ ਦਾ ਖ਼ੁਲਾਸਾ ਜੈਪਾਲ ਦੇ ਪਿਤਾ ਭੁਪਿੰਦਰ ਸਿੰਘ ਨੇ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਜੈਪਾਲ ਦਾ ਸਸਕਾਰ ਹੁਣ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਹੀ ਕੀਤਾ ਜਾਵੇਗਾ। ਹਾਈਕੋਰਟ ਨੇ ਅੱਜ ਸੁਣਾਏ ਆਪਣੇ ਫ਼ੈਸਲੇ ਵਿਚ ਭੁਪਿੰਦਰ ਸਿੰਘ ਦੀ ਪਟੀਸ਼ਨ ਨੂੰ ਇਹ ਕਹਿ ਕੇ ਖਾਰਜ ਕਰ ਦਿੱਤਾ ਸੀ ਕਿ ‘ਕਿਉਂਕੀ ਇਹ ਪੁਲੀਸ ਮੁਕਾਬਲਾ ਕੋਲਕਾਤਾ ਵਿਚ ਹੋਇਆ ਹੈ,ਇਸ ਕਰਕੇ ਇਸ ਪਟੀਸ਼ਨ ’ਤੇ ਸੁਣਵਾਈ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ।