ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਾਈ ਕੋਰਟ ਵੱਲੋਂ ਬਰਖ਼ਾਸਤ ਸਿਪਾਹੀ ਦੀ ਜ਼ਮਾਨਤ ਅਰਜ਼ੀ ਖ਼ਾਰਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਬਠਿੰਡਾ ਪੁਲੀਸ ਦੀ ਬਰਖ਼ਾਸਤ ਸਿਪਾਹੀ ਅਮਨਦੀਪ ਕੌਰ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਜਸਟਿਸ ਮੰਜਰੀ ਨਹਿਰੂ ਕੌਲ ਦੀ ਅਦਾਲਤ ਨੇ ਅਮਨਦੀਪ ਕੌਰ ਵੱਲੋਂ ਦਾਇਰ ਰੈਗੂਲਰ ਜ਼ਮਾਨਤ ਦੀ ਅਰਜ਼ੀ ਨਾ-ਮਨਜ਼ੂਰ ਕੀਤੀ ਹੈ। ਚੇਤੇ...
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਬਠਿੰਡਾ ਪੁਲੀਸ ਦੀ ਬਰਖ਼ਾਸਤ ਸਿਪਾਹੀ ਅਮਨਦੀਪ ਕੌਰ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਜਸਟਿਸ ਮੰਜਰੀ ਨਹਿਰੂ ਕੌਲ ਦੀ ਅਦਾਲਤ ਨੇ ਅਮਨਦੀਪ ਕੌਰ ਵੱਲੋਂ ਦਾਇਰ ਰੈਗੂਲਰ ਜ਼ਮਾਨਤ ਦੀ ਅਰਜ਼ੀ ਨਾ-ਮਨਜ਼ੂਰ ਕੀਤੀ ਹੈ। ਚੇਤੇ ਰਹੇ ਕਿ ਵਿਜੀਲੈਂਸ ਰੇਂਜ ਬਠਿੰਡਾ ਵੱਲੋਂ ਅਮਨਦੀਪ ਕੌਰ ਖ਼ਿਲਾਫ਼ 26 ਮਈ 2025 ਨੂੰ ਐੱਫਆਈਆਰ ਨੰਬਰ-15 ਦਰਜ ਕੀਤੀ ਗਈ ਸੀ। ਵਸੀਲਿਆਂ ਤੋਂ ਵੱਧ ਆਮਦਨ ਦੇ ਦੋਸ਼ਾਂ ਤਹਿਤ ਇਹ ਕੇਸ ਦਰਜ ਹੋਇਆ ਸੀ। ਥਾਰ ਵਾਲੀ ਬੀਬੀ ਵਜੋਂ ਮਸ਼ਹੂਰ ਅਮਨਦੀਪ ਕੌਰ 28 ਮਈ ਤੋਂ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਇਸ ਕੇਸ ਵਿੱਚ ਵਿਜੀਲੈਂਸ ਵੱਲੋਂ 19 ਜੁਲਾਈ ਨੂੰ ਚਲਾਨ ਪੇਸ਼ ਕੀਤਾ ਗਿਆ ਸੀ ਅਤੇ ਅਗਲੀ ਤਰੀਕ 23 ਜੁਲਾਈ ਤੈਅ ਹੈ। ਅਮਨਦੀਪ ਖ਼ਿਲਾਫ਼ 4 ਫਰਵਰੀ ਨੂੰ ਥਾਣਾ ਕੈਨਾਲ ਕਲੋਨੀ ਬਠਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਸੀ।

Advertisement
Advertisement