DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਾਬਕਾ ਜਥੇਦਾਰ ਦੇ ਘਰ ਦੇ ਬਾਹਰ ਹੋਈ ਗੋਲ਼ੀਬਾਰੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ: ਰੰਧਾਵਾ

ਸੰਸਦ ਮੈਂਬਰ ਨੇ ਪੰਜਾਬ ਪੁਲੀਸ ’ਤੇ ਸਵਾਲ ਖੜੇ ਕੀਤੇ

  • fb
  • twitter
  • whatsapp
  • whatsapp
Advertisement

ਸਾਬਕਾ ਉਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਹੋਈ ਗੋਲ਼ੀਬਾਰੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਧਾਰਮਿਕ ਸ਼ਖ਼ਸੀਅਤ ਦੇ ਘਰ ਦੇ ਬਾਹਰ ਇਸ ਤਰ੍ਹਾਂ ਗੋਲ਼ੀਬਾਰੀ ਹੋਣਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਸੂਬੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਰੰਧਾਵਾ ਨੇ ਕਿਹਾ ਕਿ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਨਹੀਂ ਰਿਹਾ ਹੈ ਜਿਸ ਕਰਕੇ ਆਮ ਲੋਕਾਂ ਨੂੰ ਆਪਣੀ ਸੁਰੱਖਿਆ ਦੀ ਫ਼ਿਕਰ ਸਤਾਉਣ ਲੱਗੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤ ਦੇ ਘਰ ਦੇ ਬਾਹਰ ਵੀ ਇਸ ਤਰ੍ਹਾਂ ਗੋਲ਼ੀਬਾਰੀ ਹੋ ਸਕਦੀ ਹੈ ਤਾਂ ਇਹ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਰੰਧਾਵਾ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ, ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਗੋਲ਼ੀਬਾਰੀ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕਿਸੇ ਵਿਅਕਤੀ ਜਾਂ ਸਾਜ਼ਿਸ਼ ਦੀ ਭੂਮਿਕਾ ਹੈ ਤਾਂ ਉਸ ਦਾ ਵੀ ਪਤਾ ਲਗਾਇਆ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

Advertisement

ਰੰਧਾਵਾ ਨੇ ਬੀਤੀ ਰਾਤ ਅੰਬਾਲਾ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਵੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪ੍ਰਦਰਸ਼ਨਕਾਰੀ ਆਪਣੇ ਦੋ ਸਿੱਖ ਨੌਜਵਾਨਾਂ ਦੀ ਰਿਹਾਈ ਅਤੇ ਕਥਿਤ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰਨ ਦੀ ਸ਼ਾਂਤਮਈ ਮੰਗ ਕਰ ਰਹੇ ਸਨ, ਜਿਸ ਕਰਕੇ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖ ਰਹੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਆਂ ਵਰ੍ਹਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਇਸ ਮਾਮਲੇ ’ਤੇ ਚੁੱਪੀ ਤੋੜ ਕੇ ਜਵਾਬ ਦੇਣਾ ਚਾਹੀਦਾ ਹੈ।

Advertisement

Advertisement
×