ਆਤਿਸ਼ ਗੁਪਤਾ
ਚੰਡੀਗੜ੍ਹ, 18 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਵਾਅਦਾ ਪੂਰਾ ਕਰਦਿਆਂ ਚਿੱਟ ਫੰਡ ਕੰਪਨੀ ‘ਪਰਲ’ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਮਾਨ ਨੇ ਦੇਰ ਰਾਤ ਟਵੀਟ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਨੂੰ ਕਥਿਤ ਤੌਰ ’ਤੇ ਲੁੱਟ ਕੇ ਅਰਬਾਂ ਰੁਪਏ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲੀ ਚਿਟ ਫੰਡ ਕੰਪਨੀ ‘ਪਰਲ’ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਇਸ ਸਬੰਧੀ ਵੇਰਵੇ ਜਲਦੀ ਜਨਤਕ ਕੀਤੇ ਜਾਣਗੇ।