ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਦਸੰਬਰ
ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਇੱਥੇ ਨਿਗਮ ਦੇ ਦਫ਼ਤਰ ਵਿੱਚ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਇਸ ਦੌਰਾਨ ਫਸਲੀ ਵਿਭਿੰਨਤਾ ਦੀ ਪ੍ਰਕਿਰਿਆ ਹੋਰ ਪ੍ਰਫੁੱਲਤ ਕਰਨ ਲਈ ਸੂਬੇ ਵਿੱਚ ਵਧੀਆ ਯੋਗਤਾ ਪ੍ਰਾਪਤ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕਰਨ ਦਾ ਫ਼ੈਸਲਾ ਲਿਆ ਗਿਆ। ਚੇਅਰਮੈਨ ਸ੍ਰੀ ਮਾਨ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਨਿਗਮ ਬੀਜਾਂ ਅਤੇ ਖਾਦਾਂ ਦੀ ਵਿਕਰੀ ਦੇ ਰੂਪ ਵਿੱਚ ਬਹੁਤ ਸਾਰੀਆਂ ਕਿਸਾਨ ਪੱਖੀ ਗਤੀਵਿਧੀਆਂ ਕਰ ਰਹੀ ਹੈ, ਜਿਸ ਵਿੱਚ ਯੋਗਤਾ ਪ੍ਰਾਪਤ ‘ਮੈਨੇਜਮੈਂਟ ਟਰੇਨੀਜ਼’ ਅਹਿਮ ਭੂਮਿਕਾ ਨਿਭਾਉਣਗੇ। ਇਸ ਸਬੰਧੀ ਬੀਐੱਸਸੀ (ਖੇਤੀਬਾੜੀ) ਸਮੇਤ ਐੱਮਬੀਏ ਪਿਛੋਕੜ ਵਾਲੇ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ।