ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਿਮਾਚਲ ਦੀਆਂ ਬੱਸਾਂ ਦੀ ਭੰਨ-ਤੋੜ: ਪੁਲੀਸ ਨੂੰ ਸ਼ਰਾਰਤੀ ਅਨਸਰਾਂ ਬਾਰੇ ਸੁਰਾਗ ਮਿਲੇ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 23 ਮਾਰਚ ਇੱਥੋਂ ਦੇ ਬੱਸ ਅੱਡੇ ’ਤੇ ਹਿਮਾਚਲ ਨਾਲ ਸਬੰਧਤ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੁਲੀਸ ਨੂੰ ਭੰਨ-ਤੋੜ ਕਰਨ ਵਾਲੇ ਸ਼ਰਾਰਤੀ ਅਨਸਰਾਂ ਬਾਰੇ ਸੁਰਾਗ ਹੱਥ ਲੱਗੇ ਹਨ ਅਤੇ ਪੁਲੀਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 23 ਮਾਰਚ

Advertisement

ਇੱਥੋਂ ਦੇ ਬੱਸ ਅੱਡੇ ’ਤੇ ਹਿਮਾਚਲ ਨਾਲ ਸਬੰਧਤ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੁਲੀਸ ਨੂੰ ਭੰਨ-ਤੋੜ ਕਰਨ ਵਾਲੇ ਸ਼ਰਾਰਤੀ ਅਨਸਰਾਂ ਬਾਰੇ ਸੁਰਾਗ ਹੱਥ ਲੱਗੇ ਹਨ ਅਤੇ ਪੁਲੀਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਇੱਥੇ ਬੱਸ ਅੱਡੇ ’ਤੇ ਹਿਮਾਚਲ ਨਾਲ ਸਬੰਧਤ ਤਿੰਨ ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ ਸਨ ਅਤੇ ਬੱਸਾਂ ’ਤੇ ਖਾਲਿਸਤਾਨ ਲਿਖ ਦਿੱਤਾ ਗਿਆ ਸੀ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਨੂੰ ਬੱਸਾਂ ਦੀ ਭੰਨਤੋੜ ਕਰਨ ਵਾਲੇ ਸ਼ਰਾਰਤੀ ਅਨਸਰਾਂ ਬਾਰੇ ਸੁਰਾਗ ਮਿਲੇ ਹਨ , ਜਿਸ ਦੇ ਆਧਾਰ ’ਤੇ ਪੁਲੀਸ ਵੱਲੋਂ ਉਨ੍ਹਾਂ ਦੀ ਪੈੜ ਨੱਪਣ ਦਾ ਯਤਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲੀਸ ਵੱਲੋਂ ਇਸ ਘਟਨਾ ਸਬੰਧੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।

Advertisement